ਪਨਬੱਸ, ਪੰਜਾਬ ਰੋਡਵੇਜ਼, ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖਤਮ , ਭਲਕੇ ਟਰਾਂਸਪੋਰਟ ਸੈਕਟਰੀ ਨਾਲ ਹੋਵੇਗੀ ਮੀਟਿੰਗ

By  Pardeep Singh May 19th 2022 07:56 PM

ਚੰਡੀਗੜ੍ਹ: ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਭਲਕੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਦੀ ਮੰਗਾਂ ਉੱਤੇ ਚਰਚਾ ਕੀਤੀ ਜਾਵੇਗੀ।

ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਮੁਲਾਜ਼ਮ ਹੜਤਾਲ 'ਤੇ ਬੈਠੇ

ਕੱਚੇ ਮੁਲਾਜ਼ਮਾਂ ਦੀ ਹੜਤਾਲ ਖਤਮ ਕਰਨ ਲਈ ਪੰਜਾਬ ਦੇ ਟਰਾਂਸਪੋਰਟ ਸੈਕਟਰੀ ਵੱਲੋਂ ਭਰੋਸਾ ਦਿੱਤਾ ਗਿਆ ਅਤੇ ਭਰੋਸੇ ਤੋਂ ਬਾਅਦ ਹੀ ਮੁਲਾਜ਼ਮਾਂ ਨੇ ਹੜਤਾਲ ਖਤਮ ਕੀਤੀ ਹੈ। ਇਸ ਬਾਰੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀ ਸਰਕਾਰ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਬੱਸਾਂ ਦੀ ਸਰਵਸ ਮੁੜ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਲਕੇ ਸੈਕਟਰੀ ਨਾਲ ਮੀਟਿੰਗ ਵਿੱਚ ਆਪਣੀਆਂ ਮੰਗਾਂ ਰੱਖਾਂਗੇ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਗਿਆ ਸੀ। ਮੁਲਾਜ਼ਮਾਂ ਨੇ ਡਿਪੂਆਂ ਵਿੱਚ ਬੱਸਾਂ ਖੜ੍ਹੀਆਂ ਕਰ ਦਿੱਤੀਆਂ ਸਨ। ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਤੇ ਅਧਿਕਾਰੀਆਂ ਵੱਲੋਂ ਨੌਕਰੀ ਤੋਂ ਲਾਂਭੇ ਕੀਤੇ ਗਏ ਮੁਲਾਜ਼ਮ ਸਾਥੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਵੱਡਾ ਕਦਮ ਚੁੱਕਿਆ ਹੈ। ਤਨਖ਼ਾਹ ਨਾ ਮਿਲਣ ਕਾਰਨ ਬੱਸ ਅੱਡੇ ਉਤੇ ਕੱਚੇ ਪਨਬੱਸ ਮੁਲਾਜ਼ਮ ਹੜਤਾਲ ਉਤੇ ਬੈਠੇ ਸਨ ਹੜਤਾਲ ਉਤੇ ਬੈਠੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਦੇ ਹਨ ਤੇ ਇਸ ਦੇ ਬਦਲੇ ਉਨ੍ਹਾਂ ਨੂੰ ਮਿਹਨਤਾਨਾ ਵੀ ਨਹੀਂ ਮਿਲਦਾ।

ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਮੁਲਾਜ਼ਮ ਹੜਤਾਲ 'ਤੇ ਬੈਠੇਜ਼ਿਕਰਯੋਗ ਹੈ ਕਿ ਨਵੀਂ ਬਣੀ ਸਰਕਾਰਾਂ ਦੇ ਟਰਾਂਸਪੋਰਟ ਮੰਤਰੀ ਨਾਲ ਦੋ ਮੀਟਿੰਗਾਂ ਕਰ ਚੁੱਕੇ ਸਨ ਪਰ ਮੰਤਰੀ ਵੱਲੋਂ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ।

ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਮੁਲਾਜ਼ਮ ਹੜਤਾਲ 'ਤੇ ਬੈਠੇਜ਼ਿਕਰਯੋਗ ਹੈ ਕਿ ਕੱਚੇ ਮੁਲਾਜ਼ਮਾਂ ਨੇ ਮੀਟਿੰਗ ਕਰ ਕੇ ਐਲਾਨ ਕੀਤਾ ਸੀ ਕਿ ਸਾਰੇ ਪੰਜਾਬ ਦੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਕਰ ਕੇ ਮਿਤੀ 28, 29 ਮਈ ਨੂੰ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 6 ਜੂਨ ਨੂੰ ਗੇਟ ਰੈਲੀਆਂ ਕਰ ਕੇ ਮਿਤੀ 8, 9,10 ਜੂਨ ਨੂੰ ਹੜਤਾਲ ਕਰ ਕੇ ਪਨਬਸ ਤੇ ਪੀਆਰਟੀਸੀ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਜਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ੍ਹ ਮੰਤਰੀ

-PTC News

Related Post