ਜਲੰਧਰ 'ਚ ਕੋਰੋਨਾ ਦੇ 16 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 105

By  Shanker Badra May 1st 2020 02:02 PM

ਜਲੰਧਰ 'ਚ ਕੋਰੋਨਾ ਦੇ 16 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 105:ਜਲੰਧਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਜਿਸ ਨਾਲ ਪੰਜਾਬ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਜਲੰਧਰ ਵਿਚ ਸ਼ੁੱਕਰਵਾਰ ਨੂੰਕੋਰੋਨਾ ਦੇ 16 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਕਾਰਨ ਜਲੰਧਰ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਜ਼ਿਲੇ ਵਿਚ 3 ਨਵੇਂ ਮਾਮਲੇ ਸਾਹਮਣੇ ਆਏ ਸਨ। ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਕਰਕੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 8 ਮਰੀਜ਼ ਠੀਕ ਹੋ ਚੁੱਕੇ ਹਨ।  ਇਨ੍ਹਾਂ 'ਚ ਹਜ਼ੂਰ ਸਾਹਿਬ ਤੋਂ ਆਏ ਯਾਤਰੂਆਂ ਤੋਂ ਇਲਾਵਾ ਕੁੱਝ ਸਥਾਨਕ ਸ਼ੱਕੀ ਮਰੀਜ਼ਾਂ ਦੇ ਸੈਂਪਲ ਵੀ ਸ਼ਾਮਲ ਹਨ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 578 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਜਲੰਧਰ – 105, ਅੰਮ੍ਰਿਤਸਰ – 90 , ਮੋਹਾਲੀ – 89 , ਪਟਿਆਲਾ – 65, ਲੁਧਿਆਣਾ – 77, ਪਠਾਨਕੋਟ – 25 , ਨਵਾਂਸ਼ਹਿਰ – 23 , ਤਰਨ ਤਾਰਨ -14 , ਮਾਨਸਾ – 13,  ਕਪੂਰਥਲਾ – 12 , ਹੁਸ਼ਿਆਰਪੁਰ – 11 , ਫਰੀਦਕੋਟ – 6 , ਸੰਗਰੂਰ – 7 , ਮੋਗਾ – 5 , ਰੋਪੜ – 5 , ਗੁਰਦਾਸਪੁਰ- 4 , ਸ੍ਰੀ ਮੁਕਤਸਰ ਸਾਹਿਬ – 4 , ਫਾਜ਼ਿਲਕਾ - 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 3 , ਬਠਿੰਡਾ -2 ,  ਫਿਰੋਜ਼ਪੁਰ - 13 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 20 ਮੌਤਾਂ ਹੋ ਚੁੱਕੀਆਂ ਹਨ ਅਤੇ 104 ਮਰੀਜ਼ ਠੀਕ ਹੋ ਚੁੱਕੇ ਹਨ। -PTCNews

Related Post