ਸੰਗਰੂਰ ਜ਼ਿਲ੍ਹੇ 'ਚ 2 ਹੋਰ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਸ੍ਰੀ ਹਜ਼ੂਰ ਸਾਹਿਬ ਤੋਂ ਪਰਤਿਆ ਸੀ ਇੱਕ ਕੋਰੋਨਾ ਪਾਜ਼ੀਟਿਵ ਸ਼ਰਧਾਲੂ

By  Shanker Badra April 30th 2020 02:29 PM

ਸੰਗਰੂਰ ਜ਼ਿਲ੍ਹੇ 'ਚ 2 ਹੋਰ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਸ੍ਰੀ ਹਜ਼ੂਰ ਸਾਹਿਬ ਤੋਂ ਪਰਤਿਆ ਸੀ ਇੱਕ ਕੋਰੋਨਾ ਪਾਜ਼ੀਟਿਵ ਸ਼ਰਧਾਲੂ:ਸੰਗਰੂਰ : ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਬਾਹਰਲੇ ਸੂਬਿਆਂ ਤੋਂ ਪਰਤੇ ਲੋਕਾਂ ਨੂੰ ਬਿਨ੍ਹਾਂ ਇਕਾਂਤਵਾਸ ਕੀਤੇ ਘਰ -ਘਰ ਪਹੁੰਚਾਉਣਾ ਬਹੁਤ ਮਹਿੰਗਾ ਪੈ ਗਿਆ ਹੈ ਅਤੇ ਉਨ੍ਹਾਂ ਦੇ ਲਗਾਤਾਰ ਪਾਜ਼ੀਟਿਵ ਪਾਏ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਸੰਗਰੂਰ ਜ਼ਿਲ੍ਹੇ ਦੇ ਅਮਰਗਡ਼੍ਹ ਇਲਾਕੇ ਵਿਚ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਰਣਧੀਰ ਸਿੰਘ (50) ਸਾਲ ਵਾਸੀ ਬਨਭੌਰੀਜੋ ਕਿ ਆਪਣੀ ਪਤਨੀ ਨਾਲ ਟੈਕਸੀ ਰਾਹੀਂ ਨਾਂਦੇੜ ਸਾਹਿਬ ਤੋਂ ਆਇਆ ਸੀ,ਉਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਇਸ ਦੀ ਪਤਨੀ ਦੀ ਨੈਗੇਟਿਵ ਆਈ ਹਨ। ਇਸੇ ਤਰ੍ਹਾਂ ਕਮਲਦੀਪ ਸਿੰਘ ਵਾਸੀਖਾਨਪੁਰ ਆਪਣੇ ਪੰਜ ਸਾਥੀਆਂ ਨਾਲ ਕੈਥਲ ਤੋਂ ਕੰਬਾਈਨ ਰਾਹੀਂ ਆਏ ਸਨ, ਜੋ ਕਿ ਪਾਜ਼ੀਟਿਵ ਪਾਇਆ ਗਿਆ ਹੈ, ਅਤੇ ਉਸ ਦੇ ਸਾਥੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਵਿਸ਼ੇਸ਼ ਐਂਬੂਲੈਂਸਾਂ ਰਾਹੀਂ ਭੇਜਿਆ ਗਿਆ ਹੈ।

ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਅਮਰਗੜ੍ਹ ਇਲਾਕੇ ਦੇ ਪਿੰਡ ਖ਼ਾਨਪੁਰ ਅਤੇ ਬਨਭੌਰੀ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲਣ 'ਤੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਫਿਰ ਤੋਂ ਵਧ ਗਈਆਂ ਹਨ, ਕਿਉਂਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਿਤ 3 ਕੋਰੋਨਾ ਮਰੀਜ਼ਾਂ ਦੇ ਠੀਕ ਹੋ ਕੇ ਘਰ ਪਰਤਣ ਤੋਂ ਬਾਅਦ ਸਿਹਤ ਵਿਭਾਗ ਨੇ ਸੁੱਖ ਦਾ ਸਾਹ ਲਿਆ ਸੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ  ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਧੂਰੀ ਵਾਸੀ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਸੀ ਅਤੇ ਦੂਜੇ ਵਿਅਕਤੀ ਦੀ ਰਿਪੋਰਟ ਨੈਗੇਟਿਵ ਹੈ ਅਤੇ ਬਾਕੀਆਂ ਦੀ ਰਿਪੋਰਟ ਅਜੇ ਪੈਂਡਿੰਗ ਹਨ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਪੰਜਾਬ ‘ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 400 ਤੋਂ ਪਾਰ ਚਲੀ ਗਈ ਹੈ ,ਜੋ ਪੰਜਾਬ ਦੇ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਅੱਜ ਸਵੇਰ ਤੋਂ ਹਰ ਜ਼ਿਲ੍ਹੇ 'ਚੋਂ ਪਾਜ਼ੀਟਿਵ ਮਰੀਜ਼ਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਲੰਧਰ 'ਚ ਕੋਰੋਨਾ ਵਾਇਰਸ ਦੇ 3 ਹੋਰ ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਹੁਣ ਗਿਣਤੀ 89 ਹੋ ਗਈ ਹੈ। ਮੋਹਾਲੀ 'ਚ ਅੱਜ ਕੋਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 84 ਹੋ ਗਈ ਹੈ।

-PTCNews

Related Post