ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਮੀਟਿੰਗ , PM ਦੇ ਐਲਾਨ 'ਤੇ ਕੀਤਾ ਜਾਵੇਗਾ ਵਿਚਾਰ

By  Shanker Badra November 20th 2021 11:24 AM -- Updated: November 20th 2021 12:38 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਪਰ ਸਵਾਲ ਇਹ ਬਣਿਆ ਹੋਇਆ ਹੈ ਕਿ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ ਜਾਂ ਰੁਕੇਗਾ। ਸ਼ਨੀਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਮੀਟਿੰਗ , PM ਦੇ ਐਲਾਨ 'ਤੇ ਕੀਤਾ ਜਾਵੇਗਾ ਵਿਚਾਰ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਤੁਰੰਤ ਬੰਦ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਇਹ ਤਿੰਨ ਖੇਤੀ ਕਾਨੂੰਨ ਸੰਸਦ ਦੀ ਪ੍ਰਕਿਰਿਆ ਦੁਆਰਾ ਵਾਪਸ ਨਹੀਂ ਲਏ ਜਾਂਦੇ। ਇਸ ਐਲਾਨ ਤੋਂ ਬਾਅਦ ਜਿੱਥੇ ਕੁਝ ਕਿਸਾਨ ਸੰਗਠਨਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਖੁਸ਼ੀ ਦਾ ਇਜ਼ਹਾਰ ਕੀਤਾ ਹੈ, ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਨੇ ਵੀ ਕਿਸਾਨ ਅੰਦੋਲਨ ਖਤਮ ਨਾ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਮੀਟਿੰਗ , PM ਦੇ ਐਲਾਨ 'ਤੇ ਕੀਤਾ ਜਾਵੇਗਾ ਵਿਚਾਰ

ਸ਼ੁੱਕਰਵਾਰ ਨੂੰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੁਆਫ਼ੀ ਮੰਗਦੇ ਹੋਏ ਉਨ੍ਹਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣੇ ਘਰਾਂ ਅਤੇ ਖੇਤਾਂ ਵਿੱਚ ਪਰਤਣ ਦੀ ਅਪੀਲ ਕੀਤੀ ਹੈ। ਨਾਲ ਹੀ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਆਉਣ ਵਾਲੇ ਸਰਦੀਆਂ ਦੇ ਮੌਸਮ ਵਿੱਚ ਪੂਰੀ ਕਰ ਲਈ ਜਾਵੇਗੀ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਮੀਟਿੰਗ , PM ਦੇ ਐਲਾਨ 'ਤੇ ਕੀਤਾ ਜਾਵੇਗਾ ਵਿਚਾਰ

ਦੱਸਣਯੋਗ ਹੈ ਕਿ ਭਲਕੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਹੈ ਕਿ ਹੁਣ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲੀ ਇਸ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ, ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਦੀ ਮੰਗ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਰਣਨੀਤੀ ਬਣਾ ਕੇ ਅੰਦੋਲਨ ਨੂੰ ਅੱਗੇ ਵਧਾਉਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਮੀਟਿੰਗ , PM ਦੇ ਐਲਾਨ 'ਤੇ ਕੀਤਾ ਜਾਵੇਗਾ ਵਿਚਾਰ

ਕਿਸਾਨ ਆਗੂਆਂ ਨੇ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਸਿੰਘੂ ਬਾਰਡਰ 'ਤੇ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ 26 ਨਵੰਬਰ ਨੂੰ ਸਾਰੇ ਬਾਰਡਰਾਂ 'ਤੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ ਅਤੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣਗੇ। ਪਿਛਲੇ ਇੱਕ ਸਾਲ ਤੋਂ ਦਿੱਲੀ ਬਾਰਡਰ 'ਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸ ਅੰਦੋਲਨ ਵਿੱਚ ਕਈ ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ।

-PTCNews

Related Post