ਆਮ ਆਦਮੀ ਪਾਰਟੀ 'ਚ ਬਗਾਵਤ ,9 ਵਿਧਾਇਕਾਂ ਵੱਲੋਂ ਸੁਖਪਾਲ ਖਹਿਰਾ ਨੂੰ ਹਟਾਉਣ ਦਾ ਵਿਰੋਧ

By  Shanker Badra July 27th 2018 03:33 PM -- Updated: July 27th 2018 04:23 PM

ਆਮ ਆਦਮੀ ਪਾਰਟੀ 'ਚ ਬਗਾਵਤ ,9 ਵਿਧਾਇਕਾਂ ਵੱਲੋਂ ਸੁਖਪਾਲ ਖਹਿਰਾ ਨੂੰ ਹਟਾਉਣ ਦਾ ਵਿਰੋਧ :ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਦਾਅਵਾ ਠੋਕਿਆ ਕਿ ਪਾਰਟੀ ਦੇ 20 'ਚੋਂ 9 ਵਿਧਾਇਕ ਉਨ੍ਹਾਂ ਦੇ ਨਾਲ ਹਨ।ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਨਵੇਂ ਚੁਣੇ ਗਏ ਨੇਤਾ ਹਰਪਾਲ ਚੀਮਾ ਦੀ ਕੁਰਸੀ ਵੀ ਖ਼ਤਰੇ 'ਚ ਹੈ।

ਸੁਖਪਾਲ ਖਹਿਰਾ ਨੇ ਇਹ ਸਾਫ ਕੀਤਾ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਨਹੀਂ ਛੱਡਣਗੇ।ਇਸ ਸਮੇਂ ਖਹਿਰਾ ਦੇ ਨਾਲ ਆਮ ਆਦਮੀ ਪਾਰਟੀ ਦੇ 9 ਵਿਧਾਇਕ ਨਾਲ ਖੜੇ ਹਨ।ਜਿਸ ਦੇ ਵਿੱਚ ਖਰੜ ਤੋਂ ਵਿਧਾਇਕ ਕੰਵਰ ਸੰਧੂ ,ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ,ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਸੋਵਾਲ, ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਕਮਾਲੂ, ਭਦੌੜ ਤੋਂ ਵਿਧਾਇਕ ਪਿਰਮਲ ਖਾਲਸਾ, ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਬਿੰਦਰ ਕੌਰ ਰੂਬੀ ਸ਼ਾਮਿਲ ਹਨ।

ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਕਈ ਵਿਧਾਇਕਾਂ ਦੇ ਹਸਤਾਖਰ ਕਰਵਾ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੀ ਚਿੱਠੀ ਲਿਖੀ ਗਈ ਹੈ।ਕੰਵਰ ਸੰਧੂ ਨੇ ਕਿਹਾ ਕਿ ਪਾਰਟੀ ਇਸ ਸਮੇਂ ਵੱਡੇ ਸੰਕਟ 'ਚੋਂ ਲੰਘ ਰਹੀ ਹੈ।ਇਸ ਮੌਕੇ 2 ਅਗਸਤ ਨੂੰ ਬਠਿੰਡਾ ਵਿੱਚ ਇੱਕ ਵੱਡੀ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਹੈ।ਕੰਵਰ ਸੰਧੂ ਨੇ ਕਿਹਾ ਕਿ ਅਸੀਂ ਪਾਰਟੀ ਦੇ ਨਾਲ ਖੜੇ ਹਾਂ ਅਤੇ ਪਾਰਟੀ ਦਾ ਇੱਕ ਹਿੱਸਾ ਹਾਂ।

ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਹੈ ਕਿ ਹਾਈ ਕਮਾਂਡ ਨੇ ਬਿਨਾਂ ਨੋਟਿਸ ਦਿੱਤੇ ਸੁਖਪਾਲ ਖਹਿਰਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।ਜਿਸ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ।

-PTCNews

Related Post