ਪੰਜਾਬ 'ਚ ਚੋਣ ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਨਹੀਂ ਚੱਲ ਰਹੀ ਕੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

By  Shanker Badra March 12th 2019 07:57 PM

ਪੰਜਾਬ 'ਚ ਚੋਣ ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਨਹੀਂ ਚੱਲ ਰਹੀ ਕੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਵੀ ਤਰਾਂ ਦੀ ਗੱਲਬਾਤ ਤੋਂ ਸਪਸ਼ਟ ਇਨਕਾਰ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਇਹ ਇਸ ਸਬੰਧ ਵਿੱਚ ਕਿਸੇ ਪਾਰਟੀ ਨਾਲ ਗੱਲਬਾਤ ਕਰ ਰਹੀ ਹੈ।ਮੁੱਖ ਮੰਤਰੀ ਨੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੂੰ ਉਨਾਂ ਦੇ ਦਫ਼ਤਰ ਵਿਖੇ ਮਿਲਣ ਤੋਂ ਬਾਅਦ ਮੀਡੀਆ ਨਾਲ ਰਸਮੀ ਤੌਰ ’ਤੇ ਗੱਲਬਾਤ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ।ਵੇਰਕਾ ਨੂੰ ਪਿਛਲੇ ਹਫਤੇ ਇਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨਾਂ ਨੇ ਸ਼ੁਕਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਸੀ।

Punjab Aam Aadmi Party With election Alliance About Not Conversation :Capt Amarinder Singh ਪੰਜਾਬ 'ਚ ਚੋਣ ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਨਹੀਂ ਚੱਲ ਰਹੀ ਕੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿੱਚ ਗੱਠਜੋੜ ਬਾਰੇ ਗੱਲਬਾਤ ਦੀ ਪ੍ਰਕਿਰਿਆ ਚਲਦੀ ਹੋਣ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਦੇ ਬਿਆਨ ਬਾਰੇ ਪ੍ਰਤੀਕਿਰਿਆ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ੳਹ ਇਸ ਬਿਆਨ ਬਾਰੇ ਜਾਣੂ ਨਹੀਂ ਹਨ ਅਤੇ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ।ਸੰਸਦੀ ਚੋਣਾਂ ਵਿੱਚ ਕਾਂਗਰਸ ਦੀਆਂ ਸੰਭਾਵਨਾਵਾਂ ’ਤੇ ਅਥਾਹ ਭਰੋਸਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਦੇ ਸਬੰਧ ਵਿੱਚ ਕਾਂਗਰਸ ਪਾਰਟੀ ਉਤਸ਼ਾਹ ਵਿੱਚ ਹੈ।

Punjab Aam Aadmi Party With election Alliance About Not Conversation :Capt Amarinder Singh ਪੰਜਾਬ 'ਚ ਚੋਣ ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਨਹੀਂ ਚੱਲ ਰਹੀ ਕੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਦੇ ਉਮੀਦਵਾਰਾਂ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਹਫਤੇ ਦੇ ਅਖੀਰ ਵਿੱਚ ਦਿੱਲੀ ਵਿਖੇ ਅਗਲੀ ਮੀਟਿੰਗ ਹੋਣ ਦੀ ਸੰਭਾਵਨਾ ਹੈ।ਉਨਾਂ ਕਿਹਾ ਕਿ ਚੋਣਾਂ ਦੀ ਤਰੀਕ ਲਈ ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੈ,ਜਿਸ ਕਰਕੇ ਇਸ ਸਬੰਧ ਵਿੱਚ ਕੋਈ ਵੀ ਕਾਹਲ ਨਹੀਂ ਹੈ ਅਤੇ ਪਾਰਟੀ ਕੋਲ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਲਈ ਢੇਰ ਸਾਰਾ ਸਮਾਂ ਹੈ।ਪੰਜਾਬ ਵਿੱਚ ਪੋਿਗ ਤਰੀਕਾਂ ਦੇ ਸਮੇਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਉਹ ਇਸ ਮੁੱਦੇ ’ਤੇ ਕੁੱਝ ਵੀ ਨਹੀਂ ਕਹਿਣਾ ਚਾਹੁੰਦੇ।

Punjab Aam Aadmi Party With election Alliance About Not Conversation :Capt Amarinder Singh ਪੰਜਾਬ 'ਚ ਚੋਣ ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਨਹੀਂ ਚੱਲ ਰਹੀ ਕੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਦੀ ਵੀ ਉਮੀਦਵਾਰਾਂ ਦੀ ਗਿਣਤੀ ਵਿੱਚ ਨਹੀਂ ਸਨ ਅਤੇ ਉਨਾਂ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਨਾਂ ਦੀ ਚੋਣ ਲੜਣ ’ਚ ਦਿਲਚਸਪੀ ਨਹੀਂ ਹੈ।ਉਨਾਂ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿਖੇ ਡਾ. ਮਨਮੋਹਨ ਸਿੰਘ ਨਾਲ ਹੋਈ ਮੀਟਿੰਗ ਇਕ ਸਦਾਚਾਰਕ ਮਿਲਣੀ ਸੀ,ਜਿਸ ਦੌਰਾਨ ਉਨਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਯੋਜਨਾ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ ਸੀ।ਸੂਬੇ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਪਾਰਟੀ ਦੇ ਮੁੱਖ ਪ੍ਰਚਾਰਕਾਂ ਦੇ ਨਾਵਾਂ ਦਾ ਫੈਸਲਾ ਕਰਨਾ ਕਾਂਗਰਸ ਹਾਈ ਕਮਾਂਡ ਦਾ ਕੰਮ ਹੈ।

-PTCNews

Related Post