ਬਜਟ ਦੀਆਂ ਕਾਪੀਆਂ ਸਾੜ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

By  Jagroop Kaur March 9th 2021 09:10 PM -- Updated: March 9th 2021 09:11 PM

ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ।

ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਰਾਜਪੁਰਾ ਹਸਪਤਾਲ ਨੂੰ ਵੱਡੀ ਰਾਸ਼ੀ ਦੇਣ ‘ਤੇ ਚੁੱਕੇ ਸਵਾਲ 

ਇਸ ਮੌਕੇ ਯੂਨੀਅਨ ਦੇ ਬੁਲਾਰਿਆਂ ਨੇ ਸਰਕਾਰ ਤੇ ਦੋਸ਼ ਲੈ ਕੇ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜਟ ਸੈਸ਼ਨ ਦੌਰਾਨ ਕੁਝ ਵੀ ਨਹੀਂ ਰੱਖਿਆ ਗਿਆ ਹੈ।

ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਵੀ ਖੋਹ ਲਿਆ ਅਤੇ ਚੁੰਨੀਆਂ ਵੀ ਚੁੱਕ ਕੇ ਲੈ ਗਏ।

Read more : ਮਨੀ ਲਾਂਡਰਿੰਗ ਮਾਮਲੇ ‘ਚ ‘ਸੁਖਪਾਲ ਖਹਿਰਾ’ ਦੇ ਘਰ ED ਵੱਲੋਂ ਛਾਪੇਮਾਰੀ

ਵਰਕਰਾਂ ਦੀ ਪ੍ਰਧਾਨ ਦਾ ਕਹਿਣਾ ਹੈ ਕਿ ਖ਼ਜ਼ਾਨਾ ਮੰਤਰੀ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਵਿੱਚ ਸਾਡੇ ਲਈ ਕੁੱਝ ਵੀ ਨਹੀਂ ਰੱਖਿਆ ਗਿਆ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਲਈ ਆਈਆਂ ਸਨ ਤਾਂ ਮਰਦ ਪੁਲਿਸ ਨੇ ਉਨ੍ਹਾਂ ਤੇ ਲਾਠੀਚਾਰਜ ਕੀਤਾ ਅਤੇ ਇੱਥੋਂ ਤੱਕ ਕਿ ਗਲਤ ਹਰਕਤਾਂ ਵੀ ਕੀਤੀਆਂ ਹਨ ਜੋ ਕਿ ਅਤਿ ਨਿੰਦਣਯੋਗ ਹੈ।

Related Post