ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra March 12th 2020 03:50 PM

ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਹਨ, ਜਿਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਆਪਣਾ ਜੀਵਨ ਸਫਲਾ ਬਣਾਇਆ ਹੈ। ਇਸ ਦੇ ਨਾਲ ਹੀ ਗਿੱਪੀ ਦਾ ਪੂਰਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ।

Punjab Actor Gippy Grewal With family at Golden Temple Amritsar ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਗਿੱਪੀ ਗਰੇਵਾਲ ਦੇ ਨਾਲ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ, ਪੁੱਤਰ ਗੁਰਫ਼ਤਿਹ ਗਰੇਵਾਲ, ਏਂਕਓਂਕਾਰ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਕੁਝ ਮਹੀਨੇ ਪਹਿਲਾਂ ਹੀ ਗੁਰਬਾਜ਼ ਦਾ ਜਨਮ ਹੋਇਆ ਸੀ ਅਤੇ ਜਨਮ ਤੋਂ ਬਾਅਦ ਪਹਿਲੀ ਵਾਰ ਗਿੱਪੀ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।

Punjab Actor Gippy Grewal With family at Golden Temple Amritsar ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜੇਕਰ ਗਿੱਪੀ ਗਰੇਵਾਲ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ‘ਚ ਉਨ੍ਹਾਂ ਦੀ ਰਿਲੀਜ਼ ਹੋਈ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਉਹ ਹੋਰ ਵੀ ਕਈ ਪ੍ਰਾਜੈਕਟਸ ਤੇ ਕੰਮ ਕਰ ਰਹੇ ਹਨ। ਗਿਪੀ ਗਰੇਵਾਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿੱਤੇ ਹਨ, ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ।

-PTCNews

Related Post