APS ਦਿਓਲ ਦਾ ਅਸਤੀਫ਼ਾ ਮਨਜ਼ੂਰ, ਨਵੇਂ AG ਲਗਾਉਣ ਤੱਕ ਆਪਣੇ ਅਹੁਦੇ 'ਤੇ ਬਣੇ ਰਹਿਣਗੇ ਦਿਓਲ- ਸੂਤਰ

By  Riya Bawa November 2nd 2021 08:22 PM -- Updated: November 2nd 2021 08:46 PM

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਐਡਵੋਕੇਟ (ਏਪੀਐਸ) ਅਮਰ ਪ੍ਰੀਤ ਸਿੰਘ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ APS ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ ਪਰ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਹੋਣ ਤੱਕ APS ਦਿਓਲ ਆਪਣੇ ਅਹੁਦੇ 'ਤੇ ਬਣੇ ਰਹਿਣਗੇ। ਦਿਓਲ ਨੂੰ ਇਸ ਸਾਲ 27 ਸਤੰਬਰ ਨੂੰ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ।

ਏ. ਪੀ. ਐਸ. ਦਿਓਲ ਸੀਨੀਅਰ ਵਕੀਲ ਹਨ ਤੇ ਕਾਨੂੰਨੀ ਮਾਹਿਰ ਮੰਨੇ ਜਾਂਦੇ ਹਨ । ਦੱਸ ਦੇਈਏ ਕਿ ਏਪੀਐਸ ਦਿਓਲ ਦੀ ਪੰਜਾਬ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਤੋਂ ਬਾਅਦ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਕਲੇਸ਼ ਚੱਲ ਰਿਹਾ ਸੀ।

ਸਿੱਧੂ ਨੇ ਇਤਰਾਜ਼ ਜਤਾਇਆ ਸੀ ਕਿ ਉਨ੍ਹਾਂ ਦੀ ਸਲਾਹ ਬਗੈਰ ਹੀ ਮੁੱਖ ਮੰਤਰੀ ਚੰਨੀ ਨੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਅਧਿਕਾਰੀਆਂ ਉੱਪਰ ਸਵਾਲ ਉੱਠ ਰਹੇ ਹਨ। ਇਸ ਕਰਕੇ ਸਰਕਾਰ ਤੇ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ।

-PTC News

Related Post