ਹੁਣ ਪੰਜਾਬ ਦੇ ਸਾਰੇ ਮੰਤਰੀ ਕਰਵਾ ਰਹੇ ਹਨ ਕੋਰੋਨਾ ਟੈਸਟ, ਕੈਬਨਿਟ ਮੰਤਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਫ਼ੈਸਲਾ

By  Shanker Badra July 15th 2020 01:52 PM

ਹੁਣ ਪੰਜਾਬ ਦੇ ਸਾਰੇ ਮੰਤਰੀ ਕਰਵਾ ਰਹੇ ਹਨ ਕੋਰੋਨਾ ਟੈਸਟ, ਕੈਬਨਿਟ ਮੰਤਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਫ਼ੈਸਲਾ:ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਬੀਤੀ ਰਾਤ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਕੈਬਨਿਟ ਮੰਤਰੀਆਂ ਵਿੱਚ ਹੜਕੰਪ ਮਚ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ ਅਤੇ ਹੋਰ ਆਗੂਆਂ ਨੂੰਸਲਾਹ ਦਿੱਤੀ ਹੈ ਕਿ ਇਹਤਿਆਤ ਵਜੋਂ ਸਾਰੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।

ਕੋਰੋਨਾ ਨੇ ਹੁਣ ਪੰਜਾਬ ਦੇ ਮੰਤਰੀ ਮੰਡਲ ਵਿੱਚ ਦਸਤਕ ਦਿੱਤੀ ਹੈ। ਇਸ ਦੇ ਲਈ ਸਾਰੇ ਮੰਤਰੀਆਂ ਦੀ ਵੀ ਸਹਿਮਤੀ ਹੋਣੀ ਜ਼ਰੂਰੀ ਹੈ। ਮੁੱਖ ਮੰਤਰੀ ਆਪਣਾ ਵੀ ਟੈਸਟ ਕਰਵਾਉਣਾ ਚਾਹੁੰਦੇ ਹਨ। ਜਿਸ ਤੋਂ ਬਾਅਦ ਪੰਜਾਬ ਦੇ ਸਾਰੇ ਮੰਤਰੀ ਕੋਰੋਨਾ ਟੈਸਟਕਰਵਾ ਰਹੇ ਹਨ ਅਤੇ ਸਾਰੇ ਮੰਤਰੀ ਕੋਰੋਨਾ ਦੇ ਟੈਸਟ ਲਈ ਸੈਂਪਲਦੇ ਰਹੇ ਹਨ।

ਹੁਣ ਪੰਜਾਬ ਦੇ ਸਾਰੇ ਮੰਤਰੀ ਕਰਵਾ ਰਹੇ ਹਨ ਕੋਰੋਨਾ ਟੈਸਟ, ਕੈਬਨਿਟ ਮੰਤਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਫ਼ੈਸਲਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ ,ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਬੀਤੀ 10 ਜੁਲਾਈ ਨੂੰ ਕੋਰੋਨਾ ਟੈਸਟ ਕਰਵਾਇਆ ਗਿਆ ਸੀ ,ਜਿਸ ਦੀ ਰਿਪੋਰਟ 11 ਜੁਲਾਈ ਨੂੰ ਨੈਗਟਿਵ ਆਈ ਸੀ ਅਤੇ ਬੀਤੀ ਰਾਤ ਰਿਪੋਰਟ ਪਾਜ਼ੀਟਿਵ ਆਈ ਹੈ।

ਬਾਜਵਾ ਨੇ ਬੀਤੇ ਦਿਨੀਂ ਆਪਣੇ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ, ਆਈ.ਏ.ਐਸ.ਅਧਿਕਾਰੀ ਵਿਪੁਲ ਉੱਜਵਲ ਨਾਲ ਇਕ ਘੰਟੇ ਤੋਂ ਵੀ ਵੱਧ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿਚ ਹੋਰ ਵੀ ਕਈ ਅਧਿਕਾਰੀ ਹਾਜ਼ਰ ਸਨ। ਵਿਪੁਲ ਉੱਜਵਲ ਅਤੇ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੋਪੜ ਵੀ ਪਾਜ਼ਿਟਿਵ ਆਏ ਸਨ।

ਦੱਸ ਦੇਈਏ ਕਿ ਉਕਤ ਮੀਟਿੰਗ ਤੋਂ ਦੂਜੇ ਹੀ ਦਿਨ ਵਿਪੁਲ ਉੱਜਵਲ ਦੀ ਰਿਪੋਰਟ ਪਾਜ਼ਿਟਿਵ ਆਉਣ ਮਗਰੋਂ  ਬਾਜਵਾ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਸੀ ਪਰ ਉਸ ਵੇਲੇ ਰਿਪੋਰਟ ਨੈਗੇਟਿਵ ਆਈ ਸੀ। ਇਸ ਮਗਰੋਂ ਬਾਜਵਾ ਦੀ ਸਿਹਤ ਢਿੱਲੀ ਰਹਿਣ ਲੱਗੀ ਸੀ। ਜਿਸ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਸੀ, ਜਿਸ ’ਤੇ ਦੁਬਾਰਾ ਸੈਂਪਲ ਦਿੱਤਾ ਗਿਆ ,ਜਿਸ ਦੀ ਰਿਪੋਰਟ ਮੰਗਲਵਾਰ ਸ਼ਾਮ ਨੂੰ ਪਾਜ਼ਿਟਿਵ ਆ ਗਈ ਹੈ।

-PTCNews

Related Post