ਹੁਣ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ 'ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਦਿੱਤੀ ਇਜਾਜ਼ਤ,ਨੋਟੀਫਿਕੇਸ਼ਨ ਜਾਰੀ

By  Shanker Badra June 10th 2020 09:31 AM

ਹੁਣ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ 'ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਦਿੱਤੀ ਇਜਾਜ਼ਤ,ਨੋਟੀਫਿਕੇਸ਼ਨ ਜਾਰੀ:ਚੰਡੀਗੜ੍ਹ : ਪੰਜਾਬ ਵਿਚ ਹੁਣ ਧਾਰਮਿਕ ਸਥਾਨਾਂ 'ਤੇ ਪ੍ਰਸ਼ਾਦ ਅਤੇ ਲੰਗਰ ਵਰਤਾਇਆ ਜਾ ਸਕੇਗਾ ,ਕਿਉਂਕਿ ਪੰਜਾਬ ਸਰਕਾਰ ਨੇ ਸੂਬੇ 'ਚ ਮੰਦਰਾਂ ਤੇ ਗੁਰਦੁਆਰਾ ਸਾਹਿਬਾਂ 'ਚ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧ 'ਚ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ 'ਚ ਪ੍ਰਸ਼ਾਦ ਅਤੇ ਲੰਗਰ 'ਤੇ ਪਾਬੰਦੀ ਲਗਾਉਣ ਦੇ ਇਸ ਫ਼ੈਸਲੇ ਦਾ ਵਿਰੋਧ ਹੋ ਰਿਹਾ ਸੀ ਤੇ ਸਰਕਾਰ ਤੋਂ ਇਸ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

ਦਰਅਸਲ 'ਚ ਪੰਜਾਬ ਸਮੇਤ ਭਾਰਤ 'ਚ ਧਾਰਮਿਕ ਸਥਾਨ ਤਾਂ ਖੁੱਲ੍ਹ ਗਏ ਸਨ ਪਰ ਧਾਰਮਿਕ ਸਥਾਨਾਂ 'ਤੇ ਪ੍ਰਸ਼ਾਦ ਤੇ ਲੰਗਰ ਵੰਡਣ 'ਤੇ ਪਾਬੰਦੀ ਲਗਾਈ ਹੋਈ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਸਰਕਾਰ ਧਾਰਮਿਕ ਸਥਾਨਾਂ 'ਤੇ ਲੰਗਰ ਅਤੇ ਪ੍ਰਸਾਦ ਨਾ ਵੰਡਣ ਦੀ ਆਗਿਆ ਦੇ ਕੇ ਭਾਵਨਾਵਾਂ ਨੂੰ ਖਿਲਵਾੜ ਕਰ ਰਹੀ ਹੈ।

ਇਸ 'ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੀ ਐਡਸ਼ੀਨਲ ਚੀਫ ਸਕੱਤਰ ਹੋਮ ਸਤੀਸ਼ ਚੰਦਰ ਨੂੰ ਕਿਹਾ ਸੀ ਕਿ ਉਹ ਕੇਂਦਰੀ ਨਿਰਦੇਸ਼ਾਂ ਮੁਤਾਬਿਕ ਇਸ ਨੂੰ ਦੇਖਣ। ਅੱਜ ਗ੍ਰਹਿ ਵਿਭਾਗ ਨੇ ਧਾਰਮਿਕ ਸਥਾਨਾਂ 'ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼ੋਸ਼ਲ ਸ਼ੋਸ਼ਲ ਡਿਸਟੈਂਸਿੰਗ ਰੱਖ ਕੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਦਿੱਤੀ।

-PTCNews

Related Post