ਹਾਈਕੋਰਟ ਨੇ ਰਾਮ ਰਹੀਮ ਨੂੰ ਰਿਕਾਰਡ ਪੇਸ਼ ਕਰਨ ਦੇ ਦਿੱਤੇ ਹੁਕਮ, 21 ਫਰਵਰੀ ਨੂੰ ਹੋਵੇਗੀ ਸੁਣਵਾਈ

By  Riya Bawa February 18th 2022 06:46 PM -- Updated: February 18th 2022 06:48 PM

Gurmeet Ram Rahim: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ ਹੋਈ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 21 ਫਰਵਰੀ ਤੱਕ ਉਨ੍ਹਾਂ ਦੇ ਨੋਟਿਸ ਦਾ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਹੈ। ਇਸ ਵਿੱਚ ਗੁਰਮੀਤ ਰਾਮ ਰਹੀਮ  ਨੂੰ ਦਿੱਤੀ ਗਈ ਫਰਲੋ ਦਾ ਰਿਕਾਰਡ ਵੀ ਸ਼ਾਮਲ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਐਸ ਵਾਲੀਆ ਦੀ ਬੈਂਚ ਵਿੱਚ ਹੋਈ ਹੈ।

ਸੁਣਵਾਈ ਦੌਰਾਨ ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਨੇ ਅਦਾਲਤ ਨੂੰ ਦੱਸਿਆ ਕਿ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਨੇ ਪੁਲਿਸ ਰਿਪੋਰਟ ਅਤੇ ਚੰਗੇ ਆਚਰਣ ਵਾਲੇ ਕੈਦੀਆਂ ਦੇ ਨਿਯਮਾਂ ਦੇ ਆਧਾਰ 'ਤੇ ਕੁਝ ਸ਼ਰਤਾਂ ਦੇ ਨਾਲ ਗੁਰਮੀਤ ਰਾਮ ਰਹੀਮ ਨੂੰ ਫਰਲੋ ਦਿੱਤੀ ਹੈ। ਜੇਕਰ ਸ਼ਰਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਸਦੀ ਛੁੱਟੀ ਰੱਦ ਕੀਤੀ ਜਾ ਸਕਦੀ ਹੈ।

ਦੂਜੇ ਪਾਸੇ ਪਟੀਸ਼ਨਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਨੂੰ ਅਜਿਹੇ ਸਮੇਂ 'ਤੇ ਰਿਹਾਅ ਕੀਤਾ ਗਿਆ ਹੈ ਜਦੋਂ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਇਸ ਕਾਰਨ ਪੰਜਾਬ ਵਿੱਚ ਸ਼ਾਂਤੀ ਭੰਗ ਹੋਣ ਦਾ ਡਰ ਹੈ। ਡੇਰੇ ਵੱਲੋਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਆਪਣਾ ਪ੍ਰਭਾਵ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਡੇਰਾ ਮੁਖੀ ਦੀ ਰਿਹਾਈ ਦਾ ਸੂਬਾ ਵਿਧਾਨ ਸਭਾ ਚੋਣਾਂ 'ਤੇ ਮਾੜਾ ਅਸਰ ਪਵੇਗਾ। ਬਹਿਸ ਦੌਰਾਨ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਦੇ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Dera chief Gurmeet Ram Rahim, who is currently in Rohtak's Sunaria jail, has sought an 'emergency parole' to meet his ailing mother.

-PTC News

Related Post