ਸੁਮੇਧ ਸੈਣੀ ਨੂੰ ਵੱਡੀ ਰਾਹਤ, ਜਾਣੋ ਕਿਸ ਮਾਮਲੇ 'ਚ ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

By  Jashan A August 12th 2021 02:24 PM -- Updated: August 12th 2021 03:19 PM

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਵਿਜੀਲੈਂਸ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਤੋਂ ਇਲਾਵਾ ਕੋਰਟ ਨੇ ਆਪਣੇ ਲਿਖਤੀ ਹੁਕਮਾਂ ਵਿਚ ਕਿਹਾ ਹੈ ਕਿ ਸੁਮੇਧ ਸੈਣੀ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਹੋਵੇਗਾ। ਕੋਰਟ ਵੱਲੋਂ ਕਿਹਾ ਗਿਆ ਕਿ ਸੈਣੀ ਨੂੰ ਜ਼ੈੱਡ ਪਲੱਸ ਸਕਿਉਰਿਟੀ ਮਿਲੀ ਹੋਈ ਹੈ, ਜਿਸ ਦੇ ਚੱਲਦੇ ਉਸ ਦੇ ਭੱਜਣ ਦੀ ਸ਼ੰਕਾ ਘੱਟ ਅਤੇ ਜੇਕਰ ਸੈਣੀ ਨੂੰ ਅਰੈਸਟ ਕੀਤਾ ਵੀ ਜਾਂਦਾ ਹੈ ਤਾਂ ਜਾਂਚ ਕਰ ਰਹੇ ਅਫਸਰ ( IO) ਕੋਲ ਬੇਲ ਬਾਂਡ ਭਰਵਾ ਕੇ ਸੈਣੀ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁਧ ਪੰਜਾਬ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬੁਧਵਾਰ ਨੂੰ ਲੰਮੀ ਬਹਿਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਵਨੀਸ਼ ਝੀਂਗਣ ਦੀ ਬੈਂਚ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਤੇ ਹੁਕਮ ਅੱਜ ਦੇ ਦਿਨ ਵੀਰਵਾਰ ਨੂੰ ਸੁਣਾਉਣ ਦਾ ਫੈਸਲਾ ਲਿਆ ਸੀ ਤੇ ਅੱਜ ਦੀ ਹੋਈ ਸੁਣਵਾਈ ਵਿਚ ਉਸ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।

ਹੋਰ ਪੜ੍ਹੋ: ਗੁਰਬਾਣੀ ਤੋਂ ਪ੍ਰਭਾਵਿਤ ਹੋ ਕੇ ਬ੍ਰਾਹਮਣ ਪਰਿਵਾਰ ਨੇ ਅਪਣਾਇਆ ਸਿੱਖ ਧਰਮ (ਤਸਵੀਰਾਂ)

ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿਚ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਵਿਚ ਸੈਣੀ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਪੂਰਾ ਆਰਡਰ ਦੇਖਣ ਲਈ ਇੱਥੇ ਕਲਿੱਕ ਕਰੋ-- CRM-M_32417_2021_12_08_2021_INTERIM_ORDER

-PTC News

Related Post