ਹਜ਼ਾਰਾਂ ਦੀ ਗਿਣਤੀ 'ਚ ਆਂਗਨਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ, ਪੁਲਿਸ ਨੇ ਲਿਆ ਹਿਰਾਸਤ 'ਚ

By  Joshi March 26th 2018 11:41 AM

punjab anganvaadi employees protest: ਆਂਗਨਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੀ ਧੱਕੇਸ਼ਾਹੀ ਦੇ ਰੋਸ ਵਜੋਂ ਅੱਜ ਆਂਗਨਵਾੜੀ ਵਰਕਰਾਂ ਨੇ ਵੱਡੀ ਗਿਣਤੀ 'ਚ ਸਿੱਖਿਆ ਵਿਭਾਗ ਦੇ ਬਾਹਰ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ। ਇੱਥੋਂ ਤਕਰੀਬਨ 2 ਵਜੇ ਉਹ ਚੰਡੀਗੜ੍ਹ ਵੱਲ ਨੂੰ ਕੂਚ ਕਰਨਗੇ।

ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਕੀਤਾੇ ਜਾ ਰਹੇ ਇਸ ਧਰਨਾ ਪ੍ਰਦਰਸ਼ਨ 'ਚ ਪੰਜਾਬ ਭਰ ਤੋਂ ਆਂਗਨਵਾੜੀ ਮੁਲਾਜ਼ਮ ਹਿੱਸਾ ਲੈ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਰਹੇ ਮੁਲਾਜ਼ਮਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਸਰਕਾਰ ਨੇ ਦੂਜੇ ਬਜਟ ਸੈਸ਼ਨ ਦੌਰਾਨ ਆਂਗਨਵਾੜੀ ਮੁਲਾਜ਼ਮਾਂ ਦੇ ਮਾਣਯੋਗ ਭੱਤੇ 'ਚ ਕੋਈ ਵਾਧਾ ਨਹੀਂ ਕੀਤਾ ਹੈ, ਜਿਸ ਦੇ ਰੋਸ ਵਜੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਧਰਨੇ 'ਚ ਪੰਜਾਬ ਦੇ ਹਜ਼ਾਰਾਂ ਆਂਗਨਵਾੜੀ ਵਰਕਰ ਅਤੇ ਹੈਲਪਰ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਬਜਟ ਦੀਆਂ ਕਾਪੀਆਂ ਨੂੰ ਅੱਗ ਲਗਾ ਕੇ ਰੋਸ ਜਾਹਰ ਕੀਥਾ। ਇਸ ਤੋਂ ਇਲਾਵਾ ਨਾਭਾ 'ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਹਜ਼ਾਰਾਂ ਮੁਲਾਜ਼ਮਾਂ ਨੇ ਬਜਟ ਸੈਸ਼ਨ ਦੀਆਂ ਕਾਪੀਆਂ ਸਮੇਤ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ।

ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਆਂਗਨਵਾੜੀ ਵਰਕਰਾਂ ਨੇ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।

punjab anganvaadi employees protest: ਆਂਗਨਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ—PTC News

Related Post