ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਵੱਜਿਆ ਵਿਗਲ , ਜਾਣੋਂ ਕਦੋਂ ਪੈਣਗੀਆਂ ਵੋਟਾਂ

By  Shanker Badra September 21st 2019 01:02 PM -- Updated: September 21st 2019 01:47 PM

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਵੱਜਿਆ ਵਿਗਲ , ਜਾਣੋਂ ਕਦੋਂ ਪੈਣਗੀਆਂ ਵੋਟਾਂ:ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਹੈ।ਜਿਸ ਦੇ ਲਈ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਦੁਪਹਿਰੇ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ।

Punjab 4 seats By-elections vote on October 21, results on October 24 ਪੰਜਾਬ ਦੀਆਂ 4 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਵੱਜਿਆ ਵਿਗਲ , ਜਾਣੋਂ ਕਦੋਂ ਪੈਣਗੀਆਂ ਵੋਟਾਂ

ਇਸ ਦੌਰਾਨ ਪੰਜਾਬ ਅੰਦਰ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਸੀਟਾਂ 'ਤੇ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸਦੇ ਨਾਲ ਹੀ ਇਨ੍ਹਾਂ ਹਲਕਿਆਂ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ।ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇਪਲਾਸਟਿਕ ਮਟੀਰੀਅਲ ਨਾ ਵਰਤਣ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਮਜ਼ਦਗੀ ਪੱਤਰ ਵਿਚ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ।

Punjab 4 seats By-elections vote on October 21, results on October 24 ਪੰਜਾਬ ਦੀਆਂ 4 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਵੱਜਿਆ ਵਿਗਲ , ਜਾਣੋਂ ਕਦੋਂ ਪੈਣਗੀਆਂ ਵੋਟਾਂ

ਜ਼ਿਕਰਯੋਗ ਹੈ ਕਿ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਫਗਵਾੜਾ, ਜਲਾਲਾਬਾਦ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਫਗਵਾੜਾ ਸੀਟ ਸੋਮ ਪ੍ਰਕਾਸ਼ ਦੇ ਪਾਰਲੀਮੈਂਟ ਮੈਂਬਰ ਬਣਨ ਪਿੱਛੋਂ ਖਾਲੀ ਹੋਈ ਸੀ ਜਦੋਂ ਕਿ ਜਲਾਲਾਬਾਦ ਸੀਟ ਵੀ ਸੁਖਬੀਰ ਬਾਦਲ ਦੇ ਪਾਰਲੀਮੈਂਟ ਮੈਂਬਰ ਬਣਨ ਪਿੱਛੋਂ ਖਾਲੀ ਹੋਈ ਸੀ। ਇਸ ਦੇ ਨਾਲ ਹੀ ਦਾਖਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਐਚਐਸ ਫੂਲਕਾ ਦੇ ਅਸਤੀਫ਼ਾ ਦੇਣ ਪਿੱਛੋਂ ਇਹ ਸੀਟ ਖਾਲੀ ਹੋ ਗਈ ਸੀ। ਮੁਕੇਰੀਆਂ ਸੀਟ ਕਾਂਗਰਸੀ ਵਿਧਾਇਕ ਬੱਬੀ ਦੇ ਅਚਾਨਕ ਦਿਹਾਂਤ ਕਾਰਨ ਖਾਲੀ ਹੋਈ ਸੀ।

-PTCNews

Related Post