Punjab Assembly election 2022: 5 ਸੂਬਿਆਂ ਦੀਆਂ ਚੋਣ ਤਰੀਕਾਂ ਦਾ ਅੱਜ ਹੋਵੇਗਾ ਐਲਾਨ

By  Riya Bawa January 8th 2022 12:33 PM -- Updated: January 8th 2022 12:34 PM

Punjab election 2022: ਦੇਸ਼ ਦੇ ਪੰਜ ਸੂਬਿਆਂ ਵਿੱਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਸ਼ਨੀਵਾਰ ਨੂੰ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕਰਕੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਨ੍ਹਾਂ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਪੂਰਾ ਹੋ ਰਿਹਾ ਹੈ।

Assembly Election 2022 Live Updates: Election Commission to announce schedule for elections in 5 states today

ਇਸ ਦੇ ਨਾਲ ਹੀ ਚੋਣਾਂ ਦੇ ਐਲਾਨ ਤੋਂ ਬਾਅਦ ਇਹ ਜਾਣਕਾਰੀ ਮਿਲ ਸਕੇਗੀ ਕਿ ਕਿਹੜੇ ਸੂਬੇ ਵਿੱਚ ਕਿੰਨੇ ਗੇੜਾਂ ਵਿੱਚ ਅਤੇ ਕਿੰਨੀਆਂ ਤਾਰੀਖਾਂ ਨੂੰ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ ਨਾਮਾਂਕਣ ਦੀਆਂ ਤਰੀਕਾਂ, ਪੜਤਾਲ, ਨਤੀਜੇ ਆਦਿ ਬਾਰੇ ਵੀ ਜਾਣਕਾਰੀ ਮਿਲੇਗੀ। ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਪੰਜਾਬ ਅਤੇ ਗੋਆ ਵਿੱਚ ਅਗਲੇ ਕੁਝ ਦਿਨਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਦੱਸ ਦਈਏ ਕਿ 5 ਚੋਂ 4 ਸੂਬਿਆਂ 'ਚ ਐਨਡੀਏ ਦੀ ਸਰਕਾਰ ਹੈ। ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿਤਿਆਨਾਥ, ਉੱਤਰਾਖੰਡ ਵਿੱਚ ਪੁਸ਼ਕਰ ਸਿੰਘ ਧਾਮੀ, ਗੋਆ ਵਿੱਚ ਪ੍ਰਮੋਦ ਸਾਵਤ, ਮਨੀਪੁਰ ਵਿੱਚ ਨੋਂਗਥੋਮਬਮ ਬੀਰੇਨ ਸਿੰਘ ਅਤੇ ਪੰਜਾਬ ਵਿੱਚ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ।

ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਇੱਕ ਰਾਜ ਚੋਣ ਕਮਿਸ਼ਨ ਲਈ ਚੁਣੌਤੀ ਬਣ ਗਿਆ ਹੈ। ਦਰਅਸਲ, ਮਨੀਪੁਰ ਵਿੱਚ ਸਿਰਫ 45 ਪ੍ਰਤੀਸ਼ਤ ਦੇ ਕਰੀਬ ਹੀ ਜਿਹੇ ਲੋਕ ਹਨ ਜਿਨ੍ਹਾਂ ਨੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ, ਜਦੋਂ ਕਿ ਸਿਰਫ 57 ਪ੍ਰਤੀਸ਼ਤ ਲੋਕਾਂ ਨੂੰ ਪਹਿਲੀ ਖੁਰਾਕ ਮਿਲੀ ਹੈ। ਅਜਿਹੇ 'ਚ ਇਨਫੈਕਸ਼ਨ ਦਾ ਖ਼ਤਰਾ ਹੋਰ ਵਧ ਰਿਹਾ ਹੈ, ਜੋ ਕਮਿਸ਼ਨ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਚੋਣ ਕਮਿਸ਼ਨ (ਈਸੀਆਈ) ਨੇ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਲਈ ਉਮੀਦਵਾਰਾਂ ਲਈ ਖਰਚ ਦੀ ਸੀਮਾ ਵਧਾ ਦਿੱਤੀ ਸੀ। ਹੁਣ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰ ਆਪਣੇ ਸੰਸਦੀ ਖੇਤਰਾਂ ਵਿੱਚ 2014 ਵਿੱਚ ਨਿਰਧਾਰਤ 70 ਲੱਖ ਰੁਪਏ ਦੀ ਬਜਾਏ 95 ਲੱਖ ਰੁਪਏ ਅਤੇ 54 ਲੱਖ ਰੁਪਏ ਦੀ ਬਜਾਏ 75 ਲੱਖ ਰੁਪਏ ਖਰਚ ਕਰ ਸਕਣਗੇ।

-PTC News

Related Post