Punjab Assembly Election 2022: ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ AAP 'ਚ ਹੋਏ ਸ਼ਾਮਲ

By  Riya Bawa December 27th 2021 06:28 PM -- Updated: December 27th 2021 06:31 PM

ਮੋਹਾਲੀ: ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਚੰਡੀਗੜ੍ਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਉਹ 2015 ਵਿੱਚ ਮੋਹਾਲੀ ਦੇ ਪਹਿਲੇ ਮੇਅਰ ਬਣੇ ਸਨ। ਇਸ ਦੌਰਾਨ ਉਨ੍ਹਾਂ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦਾ ‘ਆਪ’ ਵਿੱਚ ਸਵਾਗਤ ਵੀ ਕੀਤਾ।

Babushahi.com

ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਸਾਰੇ ਲੋਕ ਭਾਜਪਾ ਦੇ ਸੀ। ਕੇਂਦਰ, ਨਗਰ ਨਿਗਮ, ਗਵਰਨਰ ਸਭ ਬੀਜੇਪੀ ਦੇ ਸੀ। ਇਸ ਦੇ ਬਾਵਜੂਦ ਸਾਰੇ ਬੀਜੇਪੀ ਨੇਤਾ ਹਾਰ ਗਏ। ਉਨ੍ਹਾਂ ਕਿਹਾ ਕਿ ਲੋਕ ਵੱਡੇ ਹੁੰਦੇ ਹਨ, ਨੇਤਾ ਨਹੀਂ।

ਚੰਡੀਗੜ੍ਹ ਦੇ ਲੋਕਾਂ ਨੇ ਅੱਜ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਜਿੱਤ ਹਾਸਲ ਹੋਈ ਹੈ। ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰ ਚੁੱਕੇ ਹਨ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੰਡੀਗੜ੍ਹ ਦੇ ਨਤੀਜੇ ਪੰਜਾਬ ਵਿੱਚ ਜਿੱਤ ਯਕੀਨੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੇ ਹੱਕ ਵਿੱਚ ਮਨ ਪਹਿਲਾਂ ਹੀ ਬਣ ਚੁੱਕਾ ਹੈ।

We will win the hearts of Mohali's people: Mayor Kulwant Singh | Cities News,The Indian Express

ਲੋਕ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦਾ ‘ਆਪ’ ਵਿੱਚ ਸਵਾਗਤ ਵੀ ਕੀਤਾ। ਅੰਤ ਵਿੱਚ ਮਨੀਸ਼ ਸਿਸੋਦੀਆ ਭਗਵੰਤ ਮਾਨ ਦੇ ਨਾਲ ਆਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਕੇਜਰੀਵਾਲ ਦੇ ਸ਼ਾਸਨ ਮਾਡਲ ਨੂੰ ਪ੍ਰਵਾਨ ਕਰ ਲਿਆ ਹੈ। ਹੁਣ ਇਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ।

-PTC News

Related Post