'ਅਗਨੀਪਥ ਸਕੀਮ' ਵਿਰੁੱਧ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

By  Jasmeet Singh June 30th 2022 02:39 PM

ਚੰਡੀਗੜ੍ਹ, 30 ਜੂਨ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਵਿੱਚ ਅਗਨੀਪਥ ਸਕੀਮ ਖ਼ਿਲਾਫ਼ ਸਰਬ ਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦ ਇਸ ਸਕੀਮ ਵਿਰੁੱਧ ਮਤਾ ਪੇਸ਼ ਕੀਤਾ ਗਿਆ ਸੀ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਕਾਂਗਰਸ, ਅਕਾਲੀ ਦਲ ਅਤੇ ਹੋਰ ਸਾਰਿਆਂ ਨੇ ਇਸ ਮਤੇ ਦਾ ਸਮਰਥਨ ਕੀਤਾ। ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਇਸ ਦਰਮਿਆਨ ਭਗਵੰਤ ਮਾਨ ਨੇ ਭਾਜਪਾ 'ਤੇ ਤੰਜ ਕਸਦਿਆਂ ਕਿਹਾ ਕਿ ਇਸ ਵਿਚ ਕੋਈ ਮਾੜੀ ਗਲ ਨਹੀ ਹੈ ਕਿ ਕਦੀ ਕਦਾਇਆਂ ਗਲਤ ਬਿੱਲ ਪਾਰਿਤ ਹੋ ਜਾਂਦੇ ਨੇ ਤੇ ਜੇਕਰ ਕੋਈ ਇਸ ਬਿੱਲ ਦਾ ਸਮਰਥਨ ਕਰਦਾ ਤਾਂ ਸਭ ਤੋਂ ਪਹਿਲਾਂ ਆਪਣੇ ਮੁੰਡਿਆਂ ਨੂੰ ਅਗਨੀਵੀਰ ਬਣਾਉਣ 'ਤੇ ਬਾਅਦ ਵਿਚ ਇਸਦਾ ਸਮਰਥਨ ਕਰਨ। ਬਹਿਸ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਇਸ ਪ੍ਰਸਤਾਵ ਦੇ ਮਾਹਿਰ ਨਹੀਂ ਹਾਂ। ਇਹ ਦੇਸ਼ ਅਤੇ ਫੌਜ ਦੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੈ। ਸਾਨੂੰ ਫੌਜ ਦੇ ਤਿੰਨਾਂ ਵਿੰਗਾਂ ਦੇ ਮੁਖੀਆਂ 'ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਸਕੀਮ ਦੀ ਲੋੜ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਫੌਜ ਦੇ ਮਾਮਲੇ 'ਚ ਰਾਜਨੀਤੀ ਨਾ ਕਰਨ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ। ਦੱਸ ਦੇਈਏ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਕੀਤੇ ਜਾਣਗੇ ਜਿਨ੍ਹਾਂ ਦੇ ਨਾਵਾਂ ਦਾ ਫੈਸਲਾ ਕਰਨ ਲਈ ਸਪੀਕਰ ਕੁਲਤਾਰ ਸੰਧਵਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਇਹ ਵੀ ਪੜ੍ਹੋ: ਰਾਜਪੁਰਾ ਦੇ ਸਰਕਾਰੀ ਚਿਲਡਰਨ ਹੋਮ ' ਚੋਂ ਦੋ ਦਿਨਾਂ ਦੌਰਾਨ 8 ਬੱਚੇ ਹੋਏ ਫ਼ਰਾਰ ਇਸਤੋਂ ਇਲਾਵਾ ਪੰਜਾਬ ਬਜਟ ਇਜਲਾਸ ਦੇ ਆਖਰੀ ਦਿਨ ਜੈ ਕਿਸ਼ਨ ਸਿੰਘ ਰੋੜੀ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ। ਜੈ ਕਿਸ਼ਨ ਸਿੰਘ ਰੋੜੀ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਦੂਜੇ ਕਾਰਜਕਾਲ ਦੇ ਵਿਧਾਇਕ ਹਨ। ਉਹ ਆਮ ਆਦਮੀ ਪਾਰਟੀ ਦੇ ਮੈਂਬਰ ਹਨ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 4179 ਵੋਟਾਂ ਦੇ ਫਰਕ ਨਾਲ ਲਗਾਤਾਰ ਦੂਜੀ ਵਾਰ ਜਿੱਤ ਪ੍ਰਾਪਤ ਕੀਤੀ ਸੀ। -PTC News

Related Post