ਪੰਜਾਬ ਭਾਜਪਾ ਦਾ 21 ਮੈਂਬਰੀ ਵਫ਼ਦ ਅੱਜ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ

By  Shanker Badra November 18th 2021 12:28 PM

ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਸਿਲਸਿਲਾ ਦੂਜੇ ਦਿਨ ਦੀ ਸਵੇਰ ਤੋਂ ਸ਼ੁਰੂ ਹੋ ਗਿਆ ਹੈ।

ਪੰਜਾਬ ਭਾਜਪਾ ਦਾ 21 ਮੈਂਬਰੀ ਵਫ਼ਦ ਅੱਜ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਅੱਜ ਸਵੇਰੇ ਭਾਰਤੀ ਜਨਤਾ ਪਾਰਟੀ ਦਾ 21 ਮੈਂਬਰੀ ਵਫ਼ਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਆਗੂ ਰਵਾਨਾ ਹੋਏ ਹਨ।

ਪੰਜਾਬ ਭਾਜਪਾ ਦਾ 21 ਮੈਂਬਰੀ ਵਫ਼ਦ ਅੱਜ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪੱਗ ਬੰਨ੍ਹ ਕੇ ਅੱਜ ਸਵੇਰੇ ਭਾਜਪਾ ਦੇ ਵਫ਼ਦ ਨਾਲ ਡੇਰਾ ਬਾਬਾ ਨਾਨਕ ਪੁੱਜੇ ਸਨ, ਜਿਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਕਰੀਬ ਅੱਠ ਵਜੇ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਏ।ਅਸ਼ਵਨੀ ਸ਼ਰਮਾ ਨਾਲ ਹਰਜੀਤ ਗਰੇਵਾਲ, ਕੇ.ਡੀ. ਭੰਡਾਰੀ ਵੀ ਹਾਜ਼ਰ ਸਨ।

ਪੰਜਾਬ ਭਾਜਪਾ ਦਾ 21 ਮੈਂਬਰੀ ਵਫ਼ਦ ਅੱਜ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਬਹੁਤ ਵੱਡਾ ਦਿਨ ਹੈ ਕਿ ਅਸੀਂ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਹਾਂ। ਉਨ੍ਹਾਂ ਨੇ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਲਾਂਘਾ ਖੋਲ੍ਹਣ ਬਾਰੇ ਪੁੱਛੇ ਜਾਣ 'ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਇਸ ਦਿਨ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੁੰਦੇ।

-PTCNews

Related Post