ਨੈਸ਼ਨਲ SC ਕਮਿਸ਼ਨ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫ਼ਦ , ਰਵਨੀਤ ਬਿੱਟੂ ਖਿਲਾਫ਼ ਤੁਰੰਤ ਕਾਰਵਾਈ ਦੀ ਕੀਤੀ ਮੰਗ

By  Baljit Singh June 16th 2021 06:23 PM -- Updated: June 16th 2021 06:26 PM

ਚੰਡੀਗੜ੍ਹ: ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਵਲੋਂ ਦਲਿਤਾਂ ਖਿਲਾਫ ਕੀਤੀ ਟਿੱਪਣੀ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਵਫਦ ਨੇ ਐੱਸ.ਸੀ. ਕਮਿਸ਼ਨ ਨਾਲ ਮੁਲਾਕਾਤ ਕਰਕੇ ਰਵਨੀਤ ਬਿੱਟੂ ਖਿਲਾਫ਼  ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਪੜੋ ਹੋਰ ਖਬਰਾਂ: ਇੰਦੌਰ ‘ਚ ਮਿਲਿਆ ਦੇਸ਼ ਦਾ ਪਹਿਲਾ ਗ੍ਰੀਨ ਫੰਗਸ ਦਾ ਮਰੀਜ਼, ਜਾਣੋ ਕਿੰਨਾ ਖ਼ਤਰਨਾਕ

ਇਸ ਮੁਲਾਕਾਤ ਤੋਂ ਬਾਅਦ ਭਾਜਪਾ ਵਫਦ ਨੇ ਕਿਹਾ ਕਿ ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਨੇ ਦਲਿਤਾਂ ਦੇ ਪ੍ਰਤੀ ਆਪਣੀ ਮਾਨਸਿਕਤਾ ਜਗ ਜ਼ਾਹਿਰ ਕਰਦੇ ਹੋਏ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਉੱਤੇ 2022 ਚੋਣਾਂ ਵਿਚ ਬਸਪਾ ਦਲਿਤਾਂ ਨੂੰ ਉਮੀਦਵਾਰ ਐਲਾਨ ਕਰਨਾ ਠੀਕ ਨਹੀਂ। ਦਲਿਤਾਂ ਉੱਤੇ ਕਾਂਗਰਸ ਦੀ ਦੋਹਰੀ ਮਾਨਸਿਕਤਾ ਬਹੁਤ ਹੀ ਨਿੰਦਣਯੋਗ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇਕ ਪ੍ਰਤੀਨਿਧੀਮੰਡਲ ਨੇ ਅੱਜ ਚੇਅਰਮੈਨ ਰਾਸ਼ਟਰੀ ਅਨੁਸੂਚੀਤ ਜਾਤੀ ਕਮਿਸ਼ਨ ਨਾਲ ਮਿਲ ਕੇ ਕਾਂਗਰਸ ਸੰਸਦ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਸ਼ਿਕਾਇਤ ਦਰਜ ਕਰਾਈ ਅਤੇ ਅਪੀਲ ਕੀਤੀ ਕਿ ਕਾਂਗਰਸ ਨੇਤਾ ਨੇ ਦਲਿਤਾਂ ਦੇ ਖਿਲਾਫ ਜਾਤੀਵਾਦੀ ਟਿੱਪਣੀ ਕਰਕੇ ਐੱਸਸੀ ਸਮੁਦਾਏ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੇ ਖਿਲਾਫ ਜਾਂਚ ਕਰ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਪੜੋ ਹੋਰ ਖਬਰਾਂ: ਕਲਯੁੱਗੀ ਪੁੱਤ ਦੀ ਦਰਿੰਦਗੀ, ਮਾਂ ਨੂੰ ਦਿੱਤੀ ਭਿਆਨਕ ਮੌਤ

ਪ੍ਰਤੀਨਿਧੀਮੰਡਲ ਨੇ ਮੰਗ ਦੀ ਕਿ ਕਮਿਸ਼ਨ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਤਾਂਕਿ ਸੂਬੇ ਵਿਚ ਅੱਗੇ ਤੋਂ ਅਜਿਹਾ ਦਲਿਤ ਸਮਾਜ ਦੇ ਨਾਲ ਕੋਈ ਵੀ ਮਜ਼ਾਕ ਨਾ ਕਰ ਸਕੇ। ਅਸੀਂ ਉਮੀਦ ਕਰਦੇ ਹਾਂ ਕਿ ਕਮਿਸ਼ਨ ਦਲਿਤ ਭਾਈਚਾਰੇ ਦੇ ਹਿੱਤ ਵਿਚ ਕੰਮ ਕਰੇਗਾ ਅਤੇ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਕਾਂਗਰਸੀ ਸੰਸਦ ਮੈਂਬਰ ਨੂੰ ਦਿੱਤੀ ਗਈ ਕਲੀਨ ਚਿੱਟ ਤੋਂ ਪ੍ਰਭਾਵਿਤ ਨਹੀਂ ਹੋਵੇਗਾ। ਰਵਨੀਤ ਬਿੱਟੂ ਦੇ ਬਿਆਨ ਨਾਲ ਸੂਬਾ ਭਰ ਦਾ ਦਲਿਤ ਭਾਈਚਾਰਾ ਹੈਰਾਨ ਹੈ ਕਿਉਂਕਿ ਬਿੱਟੂ ਨੇ ਦਾਅਵਾ ਕੀਤਾ ਸੀ ਕਿ ਅਕਾਲੀ ਦਲ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਪਵਿੱਤਰ ਸੀਟਾਂ ਆਪਣੇ ਗਠਜੋੜ ਸਾਥੀ ਨੂੰ ਦਿੱਤੀਆਂ ਸਨ ਜੋ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ ਸਨ।

ਪੜੋ ਹੋਰ ਖਬਰਾਂ:ਦਿੱਲੀ ‘ਚ ਕੋਰੋਨਾ ਵਾਇਰਸ ਦੀ ਰਫਤਾਰ ਪਈ ਮੱਠੀ, 212 ਨਵੇਂ ਮਾਮਲੇ ਆਏ ਸਾਹਮਣੇ

ਪ੍ਰਤੀਨਿਧੀਮੰਡਲ ਨੇ ਕਿਹਾ ਕਿ ਇਹ ਦਲਿਤ ਸਮਾਜ ਦੀ ਵੀ ਬੇਇੱਜ਼ਤੀ ਹੈ। ਪ੍ਰਤੀਨਿਧੀਮੰਡਲ ਨੇ ਕਿਹਾ ਕਿ ਕੋਈ ਵੀ ਭਾਈਚਾਰਾ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਸਾਰੇ ਭਾਈਚਾਰਿਆਂ ਵਿਚ ਸਮਾਨਤਾ ਦਾ ਉਪਦੇਸ਼ ਦਿੱਤਾ ਹੈ ਅਤੇ ਸਾਨੂੰ ਇਹ ਸਮਾਨਤਾ ਸੰਵਿਧਾਨ ਦੇ ਤਹਿਤ ਵੀ ਮਿਲੀ ਹੈ। ਬਿੱਟੂ ਦੇ ਬਿਆਨ ਨੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਨੂੰ ਪਰਗਟ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਿੱਟੂ ਦੇ ਬਿਆਨ ਉੱਤੇ ਕਾਂਗਰਸ ਪਾਰਟੀ ਨੇ ਹੁਣੇ ਤੱਕ ਕੋਈ ਪ੍ਰਤੀਕਿਰਆ ਨਹੀਂ ਦਿੱਤੀ ਹੈ ਅਤੇ ਨਹੀਂ ਹੀ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਪਾਰਟੀ ਬਿੱਟੂ ਦੇ ਦਾਅਵਿਆਂ ਦਾ ਸਮਰਥਨ ਕਰਦੀ ਹੈ। ਅਸੀਂ ਤੁਹਾਨੂੰ ਇਸ ਮਾਮਲੇ ਵਿਚ ਕਾਰਵਾਈ ਦੀ ਅਪੀਲ ਕਰਦੇ ਹਾਂ। ਤਾਂਕਿ ਦਲਿਤ ਸਮਾਜ ਨੂੰ ਇਨਸਾਫ ਮਿਲ ਸਕੇ।

-PTC News

Related Post