ਕਿਸਾਨੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਆਗੂਆਂ ਵੱਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਜਾਰੀ

By  Jagroop Kaur December 14th 2020 09:33 PM -- Updated: December 14th 2020 09:37 PM

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਪੰਜਾਬ 'ਚ ਭਾਜਪਾ ਪਾਰਟੀ ਦਾ ਗ੍ਰਾਫ ਦੀਨੋ ਦਿਨ ਹੇਠਾਂ ਡਿੱਗਦਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਹਰ ਦਿਨ ਕੋਈ ਨਾ ਕੋਈ ਪੰਜਾਬ ਭਾਜਪਾ ਪਾਰਟੀ ਤੋਂ ਆਪਣੇ ਆਪ ਨੂੰ ਵੱਖ ਕਰਦਾ ਜਾ ਰਿਹਾ ਹੈ , ਤਾਜ਼ੇ ਮਾਮਲੇ ਦੀ ਗੱਲ ਕਰੀਏ ਤਾਂ ਰਾਜਪੁਰਾ ਵਿਖੇ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਇਹ ਭਾਜਪਾ ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋ ਗਏ।

Memo To Modi And Shah: It's Time To Stop Pampering Communal Educational Institutions Like Jamia, AMU,

ਦਸਣਯੋਗ ਹੈ ਕਿ ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਐਸੋਸੀਏਟ ਵੁਮੈਨ ਇਮਪਾਵਰਮੈਂਟ ਦੇ ਇੰਚਾਰਜ ਨਰਿੰਦਰ ਕੌਰ, ਪ੍ਰਭਜੋਤ ਕੌਰ (ਸੋਸਲ ਮੀਡੀਆ ਇੰਚਾਰਜ), ਮੋਹਿੰਦਰ ਕੌਰ ਤੋਂ ਇਲਾਵਾ ਹੋਰ ਕਈ ਆਗੂਆਂ ਨੇ ਭਾਜਪਾ ਛੱਡਣ ਦਾ ਐਲਾਨ ਕੀਤਾ। ਇਸ ਮੌਕੇ ਹਰਦਿਆਲ ਕੰਬੋਜ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਦੇਸ਼ ਵਿਰੋਧੀ ਕਾਰਜ ਕਰ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਸੱਤਾ ਦੇ ਨਸ਼ੇ 'ਚ ਮਦਹੋਸ਼ ਹੋ ਗਈ ਹੈ। ਮੋਦੀ ਅਤੇ ਅਮਿਤ ਸ਼ਾਹ ਹੰਕਾਰ ਨਾਲ ਭਰ ਗਏ ਹਨ, ਜਿਸ ਕਰਕੇ ਉਹ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਨਹੀਂ ਸੁਣ ਰਹੇ। ਜਿਸ ਤਹਿਤ ਭਾਜਪਾ ਦੇ ਆਗੂ ਭਾਜਪਾ ਪਾਰਟੀ ਛੱਡ ਕੇ ਹੋਰਨਾਂ ਪਾਰਟੀਆਂ 'ਚ ਸ਼ਮੂਲੀਅਤ ਕਰ ਰਹੇ ਹਨ।

Farmers rejecting agriculture law rejected Amit Shah's proposal, said no condition approved - Movie Review: Latest Bollywood, Tamil, Telugu, Hindi Movie

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਸੰਗਠਨਾਂ ਵੱਲੋ ਚਲਾਏ ਜਾ ਰਹੇ ਸੰਘਰਸ਼ ਦੇ ਹੱਲ ਨਾ ਕੀਤੇ ਜਾਣ ਨੂੰ ਲੈ ਕੇ ਦੇਸ਼ ਦਾ ਹਰ ਵਰਗ ਹੀ ਨਹੀਂ ਸਗੋਂ ਹੁਣ ਭਾਜਪਾਈ ਵੀ ਕੇਂਦਰ ਦੀ ਸਰਕਾਰ ਦੇ ਅੜੀਅਲ ਵਤੀਰੇ ਤੋਂ ਦੁੱਖੀ ਹੋ ਕੇ ਕਿਨਾਰਾ ਕਰ ਰਹੇ ਹਨ। ਇੰਝ ਹੀ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਅਤੇ ਹੋਰ ਆਹੁਦਿਆਂ ਤੋਂ ਇੰਦਰਜੀਤ ਸਿੰਘ ਸੀਕਰੀ ਨੇ ਕਿਸਾਨਾਂ ਦੇ ਸੰਘਰਸ਼ ਦੇ ਹੱਕ 'ਚ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭੇਜ ਦਿੱਤਾ ਹੈ ਜਿਸ ਦੀ ਕਾਪੀ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਸੂਬਾ ਇੰਚਾਰਜ ਦੁਸ਼ਅੰਤ ਕੁਮਾਰ ਗੌਤਮ ਨੂੰ ਵੀ ਭੇਜ ਦਿੱਤੀ ਗਈ ਹੈ।

Related Post