ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਇਆ ਹਮਲਾ

By  Jagroop Kaur October 12th 2020 09:21 PM -- Updated: October 12th 2020 09:55 PM

ਹੁਸ਼ਿਆਰਪੁਰ : ਕੇਂਦਰ ਸਰਕਾਰ ਵੱਲੋਂ ਆਗੂ ਕੀਤੇ ਗਏ ਖੇਤੀ ਕਾਨੂੰਨ ਨੂੰ ਪਾਸ ਕਰਨ ਤੋਂ ਬਾਅਦ ਕਿਸਾਨਾਂ 'ਚ ਲਗਾਤਾਰ ਰੋਸ ਪਾਇਆ ਜਾ ਰਿਹਾ ਹੈ , ਜਿਥੇ ਸੜਕਾਂ 'ਤੇ ਮੁਜ਼ਾਹਰੇ ਕਰ ਰਹੇ ਹਨ ਉਥੇ ਹੀ ਕੁਝ ਕਿਸਾਨਾਂ ਵੱਲੋਂ ਆਪਣਾ ਗੁੱਸਾ ਵੱਧ ਦਾ ਜਾ ਰਿਹਾ ਹੈ ਤੇ ਕਿਸਾਨ ਟੋਲ ਪਲਾਜ਼ੇ ਵੀ ਬੰਦ ਕਰ ਰਹੇ ਹਨ|bjp punjab president ashwani sharma attacked

ਇਸੇ ਵਿਚਾਲੇ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਅੱਜ ਟਾਂਡਾ ਵਿਖੇ ਹਮਲਾ ਕੀਤਾ ਗਿਆ, ਹਾਲਾਂਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਗਿਆ। ਅਸ਼ਵਨੀ ਸ਼ਰਮਾ ਦੀ ਕਾਰ ਦੀ ਭੰਨਤੋੜ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਅਸ਼ਵਨੀ ਸ਼ਰਮਾ 'ਤੇ ਇਹ ਹੋਇਆ ਹਮਲਾ ਕਿਸਾਨਾਂ ਵੱਲੋਂ ਕੀਤਾ ਗਿਆ ਹੈ |

Ashwani shama Ashwani shama

ਚੌਲਾਗ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਦੋਆਬਾ ਕਿਸਾਨ ਕਮੇਟੀ ਦੇ ਕਾਰਕੁੰਨਾਂ ਨੇ ਅੱਜ ਦੇਰ ਸ਼ਾਮ ਹਾਈਵੇ 'ਤੇ ਜਾ ਰਹੇ ਭਾਜਪਾ ਦੇ ਸੂਬਾਈ ਆਗੂ ਦਾ ਰਸਤਾ ਰੋਕ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

https://www.facebook.com/453129838040424/posts/3591070114246365/

ਸੂਬਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀਆਂ ਗੱਡੀਆਂ ਦਾ ਕਾਫਲਾ ਜਲੰਧਰ ਤੋਂ ਭਾਜਪਾ ਮੀਟਿੰਗ 'ਚ ਹਿੱਸਾ ਲੈਣ ਉਪਰੰਤ ਵਾਪਸ ਜਾ ਰਿਹਾ ਸੀ, ਜਿਸ ਦੌਰਾਨ ਰਸਤੇ 'ਚ ਉਨ੍ਹਾਂ ਦੀ ਗੱਡੀ ਨੂੰ ਰੋਕ ਕੇ ਕਾਰ ਦੀ ਭੰਨਤੋੜ ਵੀ ਕੀਤੀ ਗਈ।PunjabKesariਉਥੇ ਹੀ ਇਸ ਹਮਲੇ ਤੋਂ ਬਾਅਦ ਮੁਖ ਮੰਤਰੀ ਪੰਜਾਬ ਵੱਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਦੋਸ਼ੀਆਂ ਦੀ ਪਛਾਣ ਕਰਨ ਅਤੇ ਤੁਰੰਤ ਕਾਰਵਾਈ ਕਰਨ ਲਈ ਡੀ.ਜੀ.ਪੀ. ਨੂੰ ਹੁਕਮ ਦੇ ਦਿੱਤੇ ਗਏ ਹਨ। ਅਜਿਹੇ ਕਾਰਨਾਮੇ ਕਰਕੇ ਕਿਸੇ ਨੂੰ ਵੀ ਰਾਜ ਦੀ ਸ਼ਾਂਤੀ ਭੰਗ ਕਰਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ ।

 

Related Post