ਪੰਜਾਬ ਭਾਜਪਾ ਪ੍ਰਧਾਨ ਦੀ 17 ਜਨਵਰੀ ਨੂੰ ਹੋਵੇਗੀ ਚੋਣ

By  Jashan A January 13th 2020 03:59 PM -- Updated: January 13th 2020 04:01 PM

ਪੰਜਾਬ ਭਾਜਪਾ ਪ੍ਰਧਾਨ ਦੀ 17 ਜਨਵਰੀ ਨੂੰ ਹੋਵੇਗੀ ਚੋਣ,ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ 17 ਜਨਵਰੀ ਨੂੰ ਹੋਵੇਗੀ। ਇਸ ਦੀ ਜਾਣਕਾਰੀ ਭਾਜਪਾ ਦੀ ਸੂਬਾ ਪੱਧਰੀ ਚੋਣ ਕਮੇਟੀ ਦੇ ਇੰਚਾਰਜ ਅਨਿਲ ਸਰੀਨ ਨੇ ਦਿੱਤੀ ਹੈ।

ਉਹਨਾਂ ਕਿਹਾ ਕਿ 16 ਜਨਵਰੀ ਨੂੰ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ ਕਾਗ਼ਜ਼ ਵਾਪਸ ਹੋਣਗੇ। 17 ਜਨਵਰੀ ਨੂੰ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ।

-PTC News

Related Post