ਪੰਜਾਬ ਬਜਟ ਸੈਸ਼ਨ 24 ਤੋਂ 30 ਜੂਨ ਤੱਕ, 27 ਨੂੰ ਕੀਤਾ ਜਾਵੇਗਾ ਬਜਟ ਪੇਸ਼

By  Pardeep Singh June 7th 2022 01:19 PM

ਚੰਡੀਗੜ੍ਹ:  ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ।ਪੰਜਾਬ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਹੋਵੇਗਾ। ਇਹ ਫੈਸਲਾ ਅੱਜ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਕੀਤਾ ਗਿਆ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ, 'ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 24 ਜੂਨ ਤੋਂ 30 ਜੂਨ ਤੱਕ ਬਜਟ ਸੈਸ਼ਨ ਚੱਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਦਿੱਤੀ ਪ੍ਰਵਾਨਗੀ

ਇਹ ਵੀ ਪੜ੍ਹੋ: ਬਲਵੰਤ ਸਿੰਘ ਰਾਜੋਆਣਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਭੇਜਿਆ ਸੰਦੇਸ਼

-PTC News

Related Post