ਜ਼ਿਮਨੀ ਚੋਣਾਂ 2019 ਦੇ ਨਤੀਜੇ : ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਛੇਵੇਂ ਰਾਊਂਡ 'ਚ 4125 ਵੋਟਾਂ ਨਾਲ ਅੱਗੇ

By  Shanker Badra October 24th 2019 10:48 AM

ਜ਼ਿਮਨੀ ਚੋਣਾਂ 2019 ਦੇ ਨਤੀਜੇ : ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਛੇਵੇਂ ਰਾਊਂਡ 'ਚ 4125 ਵੋਟਾਂ ਨਾਲ ਅੱਗੇ:ਦਾਖਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਜਿਸ ਕਾਰਨ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੋਈਆਂ ਪਈਆਂ ਹਨ ,ਕਿਉਂਕਿ ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ।

ਮਿਲੀ ਜਾਣਕਾਰੀ ਅਨੁਸਾਰ ਦਾਖਾ ਤੋਂ ਹੁਣ ਛੇਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ ,ਜਿੱਥੇ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਛੇਵੇਂ ਰਾਊਂਡ ਤੋਂ ਬਾਅਦ 4125 ਵੋਟਾਂ ਨਾਲ ਕਾਂਗਰਸ ਦੇ ਸੰਦੀਪ ਸਿੰਘ ਸੰਧੂ ਤੋਂ ਅੱਗੇ ਚੱਲ ਰਹੇ ਹਨ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ।

ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਚੋਣ ਮੈਦਾਨ ਵਿੱਚ ਸਨ।

ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ।

-PTCNews

Related Post