ਜ਼ਿਮਨੀ ਚੋਣਾਂ 2019 ਦੇ ਨਤੀਜੇ : ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੌਵੇਂ ਰਾਊਂਡ 'ਚ 9200 ਵੋਟਾਂ ਨਾਲ ਅੱਗੇ

By  Shanker Badra October 24th 2019 11:24 AM

ਜ਼ਿਮਨੀ ਚੋਣਾਂ 2019 ਦੇ ਨਤੀਜੇ : ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੌਵੇਂ ਰਾਊਂਡ 'ਚ 9200 ਵੋਟਾਂ ਨਾਲ ਅੱਗੇ:ਦਾਖਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਜਿਸ ਕਾਰਨ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੋਈਆਂ ਪਈਆਂ ਹਨ ,ਕਿਉਂਕਿ ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ।

ਇਸ ਦੌਰਾਨ ਹਲਕਾ ਦਾਖਾ ਜ਼ਿਮਨੀ ਚੋਣ ਲਈ ਅੱਜ ਹੋ ਰਹੀ ਵੋਟਾਂ ਦੀ ਗਿਣਤੀ ਦੇ ਨੌਵੇਂ ਰਾਊਂਡਦੇ ਨਤੀਜੇ ਸਾਹਮਣੇ ਆਏ ਹਨ , ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੂੰ 29049 , ਕਾਂਗਰਸ ਪਾਰਟੀ ਉਮੀਦਵਾਰ 23807, ਲੋਕ ਇਨਸਾਫ਼ ਪਾਰਟੀ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ 3450, ਆਮ ਆਦਮੀ ਪਾਰਟੀ ਉਮੀਦਵਾਰ ਨੂੰ ਅਮਨਦੀਪ ਸਿੰਘ ਮੋਹੀ ਨੂੰ 1620 ਵੋਟਾਂ ਮਿਲੀਆਂ ਹਨ। ਇਸ ਦੌਰਾਨ ਗਿਣਤੀ ਦੇ ਨੌਵੇਂਰਾਊਂਡ ਵਿਚ ਅਕਾਲੀ ਭਾਜਪਾ -ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ 9200 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ।

ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਚੋਣ ਮੈਦਾਨ ਵਿੱਚ ਸਨ।

ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ।

-PTCNews

Related Post