ਜ਼ਿਮਨੀ ਚੋਣਾਂ 2019: ਪੰਜਾਬ ਦੇ ਚਾਰੇ ਹਲਕਿਆਂ 'ਚ ਮਤਦਾਨ ਜਾਰੀ, ਜਾਣੋ, ਹੁਣ ਤੱਕ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

By  Jashan A October 21st 2019 02:05 PM

ਜ਼ਿਮਨੀ ਚੋਣਾਂ 2019: ਪੰਜਾਬ ਦੇ ਚਾਰੇ ਹਲਕਿਆਂ 'ਚ ਮਤਦਾਨ ਜਾਰੀ, ਜਾਣੋ, ਹੁਣ ਤੱਕ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ,ਮੁਕੇਰੀਆਂ: ਪੰਜਾਬ 'ਚ ਅੱਜ ਸਵੇਰ ਤੋਂ ਚਾਰ ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਸਵੇਰ ਤੋਂ ਹੀ ਵੋਟਰ ਲੰਮੀਆਂ ਕਤਾਰਾਂ 'ਚ ਲੱਗ ਕੇ ਵੋਟਾਂ ਪਾ ਰਹੇ ਹਨ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਵੋਟਾਂ ਨੂੰ ਸੁੱਚਜੇ ਢੰਗ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਤੀਸਰੇ ਰਾਊਂਡ ਦੀ ਵੋਟਿੰਗ ਮੁਕੰਮਲ ਹੋ ਚੁੱਕੀ ਹੈ। ਚਾਰੇ ਹਲਕਿਆਂ ‘ਚ ਹੁਣ ਤੱਕ ਦੀ ਵੋਟਿੰਗ ਸਾਹਮਣੇ ਆ ਚੁੱਕੀ ਹੈ। ਜਿਸ ਦੌਰਾਨ ਹੁਣ ਤੱਕ ਮੁਕੇਰੀਆਂ ‘ਚ 36.94 ਫ਼ੀਸਦ, ਫਗਵਾੜਾ ‘ਚ 28.31 ਫ਼ੀਸਦ, ਦਾਖਾ ਹਲਕੇ ‘ਚ 39.19 ਅਤੇ ਜਲਾਲਾਬਾਦ ਹਲਕੇ ‘ਚ 44.3 ਫ਼ੀਸਦ ਵੋਟਿੰਗ ਹੋ ਚੁੱਕੀ ਹੈ।

ਹੋਰ ਪੜ੍ਹੋ: ਜ਼ਿਮਨੀ ਚੋਣਾਂ 2019: ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਈ ਵੋਟ

Haryana Election 2019: ML Khattar Cycles To Polling Booth In Karnalਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

Assembly elections 2019: Voting begins in Punjab, Haryana and Maharashtraਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ‘ਚ ਬੰਦ ਹੋ ਜਾਵੇਗੀ। ਇਨ੍ਹਾਂ ਚਾਰ ਹਲਕਿਆਂ ਦੇ 7,68,948 ਵੋਟਰ ਚਾਰ ਉਮੀਦਵਾਰਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ ‘ਚ ਭੇਜਣਗੇ।

-PTC News

Related Post