ਦਾਖਾ: ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ‘ਚ ਚੋਣ ਪ੍ਰਚਾਰ ਤੇਜ਼

By  Jashan A October 13th 2019 12:07 PM

ਦਾਖਾ: ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ‘ਚ ਚੋਣ ਪ੍ਰਚਾਰ ਤੇਜ਼,ਦਾਖਾ: ਪੰਜਾਬ ਦੇ 4 ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ। ਜਿਸ ਕਾਰਨ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਦਿੱਗਜ ਆਗੂ ਉਮੀਦਵਾਰਾਂ ਦੇ ਹੱਕ 'ਚ ਉੱਤਰ ਰਹੇ ਹਨ।

Sadਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਦੂਸਰੇ ਦਿਨ ਵੀ ਦਾਖਾ ਹਲਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ ਕਰ ਰਹੇ ਹਨ। ਜਿਸ ਦੌਰਾਨ ਉਹਨਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਅੱਜ ਉਹ ਦਾਖਾ ਦੇ ਪਿੰਡ ਸ਼ੇਖੂਪੁਰਾ ਪਹੁੰਚੇ, ਜਿਥੇ ਉਹਨਾਂ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਸਭ ਤੋਂ ਪਹਿਲਾਂ ਭਗਵਾਨ ਵਾਲਮੀਕਿ ਜੀ ਦੀ ਜਯੰਤੀ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਲੋਕਾਂ ਤੋਂ ਵੋਟਾਂ ਮੰਗੀਆਂ। ਉਹਨਾਂ ਕਿਹਾ ਕਿ ਮਨਪ੍ਰੀਤ ਇਯਾਲੀ ਨੇ ਦਾਖਾ ਹਲਕੇ 'ਚ ਬਹੁਤ ਵਿਕਾਸ ਕੀਤਾ ਹੈ।

ਹੋਰ ਪੜ੍ਹੋ:ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sadਉਹਨਾਂ ਦੇ ਹਲਕੇ 'ਚ ਜਿਸ ਤਰ੍ਹਾਂ ਦੇ ਪਾਰਕ ਹਨ, ਇਸ ਤਰ੍ਹਾਂ ਦੇ ਪਾਰਕ ਪੂਰੇ ਪੰਜਾਬ ਨਹੀਂ ਬਲਕਿ ਪੂਰੇ ਦੇਸ਼ ਦੇ ਕਿਸੇ ਵੀ ਸੂਬੇ 'ਚ ਵੀ ਨਹੀਂ ਹਨ। ਇਸ ਸਭ ਮਨਪ੍ਰੀਤ ਇਯਾਲੀ ਦੀ ਮੇਹਨਤ ਸਦਕਾ ਹੀ ਹੋਇਆ ਹੈ।

ਉਹਨਾਂ ਕਿ ਇਯਾਲੀ ਦੇ ਕੰਮਾਂ ਨੂੰ ਦੇਖ ਕੇ 2013 ਵਿਚ ਕਾਂਗਰਸ ਦੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੇ ਸਾਰੇ ਭਾਰਤ ਵਿੱਚ ਜਿਹੜੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਦਾ ਸਭ ਤੋਂ ਵਧੀਆ ਕੰਮ ਸੀ ਸਾਰੇ ਦੇਸ਼ ਦੇ ਮੈਬਰਾਂ ਵਿੱਚੋਂ ਮਨਪ੍ਰੀਤ ਇਯਾਲੀ ਨੂੰ ਚੁਣ ਕੇ ਰਾਸ਼ਟਰਪਤੀ ਦਾ ਐਵਾਰਡ ਦਿੱਤਾ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ।ਇਸ ਮੌਕੇ ਉਹਨਾਂ ਨੇ ਰੈਲੀ 'ਚ ਮੌਜੂਦ ਲੋਕਾਂ ਦਾ ਧੰਨਵਾਦ ਕਰਦਿਆਂ ਮਨਪ੍ਰੀਤ ਇਯਾਲੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

Sadਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਿੰਡ ਜ਼ੋਧਾ ,ਚਮਿੰਡਾ ਬੱਲੋਵਾਲ ,ਸਰਾਭਾ ,ਫਲੇਵਾਲ ,ਗੁੱਜਰਵਾਲ ,ਲਤਾਲਾ ,ਛਪਾਰ ,ਮਿੰਨੀ ਛਪਾਰ ‘ਚ ਰੈਲੀਆਂ ਕਰਨ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।

-PTC News

Related Post