ਜ਼ਿਮਨੀ ਚੋਣਾਂ 2019: ਸੁਖਬੀਰ ਸਿੰਘ ਬਾਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

By  Jashan A October 14th 2019 12:46 PM

ਜ਼ਿਮਨੀ ਚੋਣਾਂ 2019: ਸੁਖਬੀਰ ਸਿੰਘ ਬਾਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ,ਦਾਖਾ: ਪੰਜਾਬ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਰਹੇ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਜਿਥੇ ਅੱਜ ਉਹ ਬੱਦੋਵਾਲ ਪਿੰਡ ਪਹੁੰਚੇ। Sadਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ। ਪਿੰਡ ਬੱਦੋਵਾਲ ਪਹੁੰਚਣ 'ਤੇ ਉਹਨਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਵੋਟਾਂ ਮੰਗੀਆਂ ਤੇ ਉਹਨਾਂ ਨੂੰ ਦਾਖਾ ਸੀਟ ਤੋਂ ਵੱਡੀ ਲੀਡ ਨਾਲ ਜਿਤਾਉਣ ਦੀ ਵੀ ਅਪੀਲ ਕੀਤੀ। ਹੋਰ ਪੜ੍ਹੋ:ਜਲਾਲਾਬਾਦ: ਅਕਾਲੀ ਦਲ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦਾ ਚੋਣ ਪ੍ਰਚਾਰ ਜਾਰੀ, ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕੀਤੇ ਜਾ ਰਹੇ ਨੇ ਦੌਰੇ Sadਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਹਲਕੇ 'ਚ ਕਰਵਾਏ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਯਾਲੀ ਨੇ ਜੋ ਕੰਮ ਦਾਖਾ 'ਚ ਕਰ ਕੇ ਦਿਖਾਇਆ ਹੈ, ਉਹ ਪੂਰੇ ਪੰਜਾਬ 'ਚ ਕੋਈ ਨਹੀਂ ਕਰ ਸਕਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ। Sadਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 2 ਸਾਲਾਂ 'ਚ ਕੋਈ ਵਿਕਾਸ ਨਹੀਂ ਕੀਤਾ। ਪੰਜਾਬ 'ਚ ਜੋ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ ਤੇ ਉਹਨਾਂ ਹਮੇਸ਼ਾ ਪੰਜਾਬੀਆਂ ਦਾ ਭਲਾ ਸੋਚਿਆ ਹੈ। Sadਅੱਗੇ ਉਹਨਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੱਲ ਕਰਦਿਆਂ ਕਿਹਾ ਕਿ ਉਹ ਇਕਲੌਤੇ ਮੁੱਖ ਮੰਤਰੀ ਸਨ, ਜੋ ਸਾਰੇ ਧਰਮਾਂ ਨੂੰ ਇੱਕ ਸਾਥ ਲੈ ਕੇ ਚੱਲੇ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਉਹਨਾਂ ਨੇ ਪੰਜਾਬ ਦੇ ਵਿਕਾਸ 'ਚ ਕੋਈ ਕਮੀ ਨਹੀਂ ਹੋਣ ਦਿੱਤੀ। -PTC News

Related Post