ਜ਼ਿਮਨੀ ਚੋਣਾਂ: ਜਲਾਲਾਬਾਦ ਤੋਂ ਅਕਾਲੀ ਦਲ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ

By  Jashan A September 30th 2019 01:38 PM -- Updated: October 3rd 2019 02:19 PM

ਜ਼ਿਮਨੀ ਚੋਣਾਂ: ਜਲਾਲਾਬਾਦ ਤੋਂ ਅਕਾਲੀ ਦਲ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਜਲਾਲਾਬਾਦ: ਪੰਜਾਬ 'ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ।

Dr Raj Singh Dibbipuraਇਸ ਦੇ ਤਹਿਤ ਅੱਜ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਹੋਰ ਪੜ੍ਹੋ: ਇਰਾਕ 'ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ: ਬਿਕਰਮ ਮਜੀਠੀਆ

ਪਿਛਲੇ ਦਿਨੀ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਨੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨਿਆ ਸੀ।

Dr Raj Singh Dibbipuraਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਇਸ ਤੋਂ ਪਹਿਲਾਂ ਦਾਖਾ ਤੋਂ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਚੁੱਕੇ ਹਨ। ਉਹਨਾਂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਉਚੇਚੇ ਤੌਰ 'ਤੇ ਪਹੁੰਚੇ ਸਨ।

Dr Raj Singh Dibbipuraਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News

Related Post