ਪੰਜਾਬ 'ਚ ਜ਼ਿਮਨੀ ਚੋਣਾਂ ਲਈ ਭਖਿਆ ਅਖਾੜਾ, ਜਲਾਲਾਬਾਦ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੁਹਿੰਮ ਤੇਜ਼

By  Jashan A October 1st 2019 12:32 PM

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਭਖਿਆ ਅਖਾੜਾ, ਜਲਾਲਾਬਾਦ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੁਹਿੰਮ ਤੇਜ਼,ਜਲਾਲਾਬਾਦ: ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਉਪ ਚੋਣਾਂ ਲਈ ਅਖਾੜਾ ਭਖ ਚੁੱਕਿਆ ਹੈ ਤੇ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ।ਬੀਤੇ ਦਿਨ ਚਾਰੇ ਸੀਟਾਂ ਤੋਂ ਕੁੱਲ 54 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ।

sadਇਸ ਦੌਰਾਨ ਉਮੀਦਵਾਰਾਂ ਵੱਲੋਂ ਵੀ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ।

ਹੋਰ ਪੜ੍ਹੋ: ਫਰੀਦਕੋਟ: ਕਰਜ਼ੇ ਨੇ ਵਿਛਾਇਆ ਇੱਕ ਹੋਰ ਘਰ 'ਚ ਸੱਥਰ, ਕਿਸਾਨ ਨੇ ਕੀਤੀ ਖ਼ੁਦਕੁਸ਼ੀ

sadਹਲਕੇ ਦੇ ਅਬਜ਼ਰਵਰ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵੱਲੋਂ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਜਾ ਰਿਹਾ ਹੈ।

sadਜਿਸ ਦੌਰਾਨ ਅਕਾਲੀ ਦਲ ਦੇ ਹੱਕ 'ਚ ਪਿੰਡਾਂ 'ਚ ਲੋਕਾਂ ਦਾ ਵੱਡਾ ਇਕੱਠ ਹੋ ਰਿਹਾ ਹੈ।ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਕੀਤੇ ਗਏ ਵਿਕਾਸ ਨੂੰ ਲੈ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News

Related Post