ਜ਼ਿਮਨੀ ਚੋਣਾਂ 2019: ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਈ ਵੋਟ

By  Jashan A October 21st 2019 09:05 AM

ਜ਼ਿਮਨੀ ਚੋਣਾਂ 2019: ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਈ ਵੋਟ,ਫਗਵਾੜਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ 'ਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ।ਜਿਨ੍ਹਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਦੌਰਾਨ ਸਵੇਰ ਤੋਂ ਜਿਥੇ ਹਲਕੇ ਦੇ ਲੋਕ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ, ਉਥੇ ਹੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੱਲੋਂ ਵੀ ਵੋਟਾਂ ਭੁਗਤਾਈਆਂ ਜਾ ਰਹੀਆਂ ਹਨ।

ਇਸ ਦੇ ਤਹਿਤ ਅੱਜ ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਆਪਣੀ ਵੋਟ ਭੁਗਤਾਈ ਗਈ। ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਪੋਲਿੰਗ ਬੂਥ ਅੱਗੇ ਲਾਇਨਾਂ ਬਣਾ ਕੇ ਖੜੇ ਹਨ।

ਹੋਰ ਪੜ੍ਹੋ: ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ‘ਚ ਬੰਦ ਹੋ ਜਾਵੇਗੀ। ਇਨ੍ਹਾਂ ਚਾਰ ਹਲਕਿਆਂ ਦੇ 7,68,948 ਵੋਟਰ ਚਾਰ ਉਮੀਦਵਾਰਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ ‘ਚ ਭੇਜਣਗੇ।

-PTC News

Related Post