ਬਿਕਰਮ ਮਜੀਠੀਆ ਵੱਲੋਂ ਫਗਵਾੜਾ 'ਚ ਚੋਣ ਰੈਲੀ, ਅਕਾਲੀ-ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

By  Jashan A October 9th 2019 02:03 PM

ਬਿਕਰਮ ਮਜੀਠੀਆ ਵੱਲੋਂ ਫਗਵਾੜਾ 'ਚ ਚੋਣ ਰੈਲੀ, ਅਕਾਲੀ-ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ,ਫਗਵਾੜਾ: ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਦਿੱਗਜ ਆਗੂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ 'ਚ ਨਿੱਤਰ ਰਹੇ ਹਨ ਤੇ ਚਾਰੇ ਹਲਕਿਆਂ 'ਚ ਚੋਣ ਪ੍ਰਚਾਰ ਕਰ ਰਹੇ ਹਨ।

Bsmਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਫਗਵਾੜਾ ਸੀਟ ਤੋਂ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਚੋਣ ਰੈਲੀ ਕੀਤੀ ਗਈ।

ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ ਹਨ: ਸ਼੍ਰੋਮਣੀ ਅਕਾਲੀ ਦਲ

Bsmਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਬਾਘਾ ਦੇ ਹੱਕ 'ਚ ਵੋਟਾਂ ਮੰਗੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਫਗਵਾੜਾ ਸੀਟ ਤੋਂ ਰਾਜੇਸ਼ ਬਾਘਾ ਨੂੰ ਵੱਡੀ ਲੀਡ ਨਾਲ ਜਿਤਵਾਇਆ ਜਾਵੇ। ਰੈਲੀ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ।

ਉਹਨਾਂ ਕਿਹਾ ਕਿ 40-45 ਸਾਲ ਦੇਸ਼ 'ਚ ਰਾਜ ਕਰਨ ਵਾਲੀ ਕਾਂਗਰਸ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਪੰਜਾਬ 'ਚ ਇੱਕ ਵੀ ਪ੍ਰੋਜੈਕਟ ਨਹੀਂ ਲਗਾਇਆ। ਮਜੀਠੀਆ ਨੇ ਕਿਹਾ ਕਿ ਹਜ਼ਾਰਾਂ ਕਰੋੜਾਂ ਰੁਪਏ ਦੇ ਨਿਵੇਸ਼ ਦਾ ਦਾਅਵਾ ਕਰਨ ਵਾਲੀ ਕਾਂਗਰਸ ਸਰਕਾਰ ਦੱਸੇ ਕੇ ਉਹਨਾਂ ਨੇ ਪ੍ਰੋਜੈਕਟ ਕਿਥੇ ਲਗਾਏ ਹਨ।

Bsmਪੰਜਾਬ ਸਰਕਾਰ ਕਾਰਨ ਪੂਰੇ ਦੇਸ਼ ਨਾਲੋਂ ਪੰਜਾਬ 'ਚ ਬਿਜਲੀ ਮਹਿੰਗੀ ਹੋ ਗਈ ਹੈ। ਅੱਗੇ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇੱਕ ਪਾਸੇ ਤਾਂ ਘਿਓ-ਖੰਡ ਦੇਣ ਦੇ ਵਾਅਦੇ ਤੋਂ ਮੁੱਕਰੀ ਹੀ, ਦੂਜੇ ਪਾਸੇ ਆਟਾ-ਦਾਲ ਸਕੀਮ ਨੂੰ ਵੀ ਬੰਦ ਕਰ ਦਿੱਤਾ।

-PTC News

Related Post