ਰਵਨੀਤ ਬਿੱਟੂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

By  Jashan A October 21st 2019 01:34 PM

ਰਵਨੀਤ ਬਿੱਟੂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ, ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ,ਦਾਖਾ: ਪੰਜਾਬ ਦੇ ਚਾਰ ਹਲਕਿਆਂ, ਜਲਾਲਾਬਾਦ, ਦਾਖਾ, ਮੁਕੇਰੀਆਂ ਤੇ ਫਗਵਾੜਾ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ ਸਵੇਰ ਤੋਂ ਜਾਰੀ ਹੈ, ਜਿਨ੍ਹਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਖ਼ਤ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਚੋਣਾਂ ਨੂੰ ਅਮਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਢਿੱਲ ਨਹੀਂ ਵਰਤੀ ਜਾ ਰਹੀ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਪੰਜਾਬ ਸਰਕਾਰ ਨੂੰ ਵੱਡਾ ਝਟਕਾ , ਚੋਣ ਕਮਿਸ਼ਨ ਨੇ SIT ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਦਿੱਤਾ ਹੁਕਮ

ਇਸ ਦੇ ਤਹਿਤ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਮਾਮਲਾ ਇਹ ਹੈ ਕਿ ਰਵਨੀਤ ਬਿੱਟੂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਰਵਨੀਤ ਬਿੱਟੂ ਵੱਲੋਂ ਅਕਾਲੀ ਵਰਕਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ਦੌਰਾਨ ਅੱਜ ਚੋਣ ਕਮਿਸ਼ਨ ਨੇ ਉਹਨਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ‘ਚ ਬੰਦ ਹੋ ਜਾਵੇਗੀ। ਇਨ੍ਹਾਂ ਚਾਰ ਹਲਕਿਆਂ ਦੇ 7,68,948 ਵੋਟਰ ਚਾਰ ਉਮੀਦਵਾਰਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ ‘ਚ ਭੇਜਣਗੇ।

-PTC News

Related Post