ਜ਼ਿਮਨੀ ਚੋਣਾਂ 2019: ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

By  Jashan A October 16th 2019 04:23 PM

ਜ਼ਿਮਨੀ ਚੋਣਾਂ 2019: ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ,ਫਗਵਾੜਾ: ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਿਆਸੀ ਪਾਰਟੀਆਂ 'ਚ ਹਲਚਲ ਮੱਚੀ ਹੋਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ।

Sadਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਨ ਕੀਤਾ।

ਹੋਰ ਪੜ੍ਹੋ:ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਭਾਜਪਾ ਦੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜੇਸ਼ ਬਾਘਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ ਅਤੇ ਉਹਨਾਂ ਨੂੰ ਫਗਵਾੜਾ ਸੀਟ ਤੋਂ ਵੱਡੀ ਲੀਡ ਨਾਲ ਜਿਤਾਉਣ ਲਈ ਲੋਕਾਂ ਨੂੰ ਕਿਹਾ।

Sadਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਪੰਜਾਬ 'ਚ ਕੋਈ ਵੀ ਅਲੱਗ ਨਹੀਂ ਕਰ ਸਕਦਾ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਗਠਜੋੜ ਦਾ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਇਹ ਰਿਸ਼ਤਾ ਅਗਾਂਹ ਵੀ ਕਾਇਮ ਰਹੇਗਾ।

-PTC News

Related Post