ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਕਲਾਸ ਦੇ 2.15 ਲੱਖ ਵਿਦਿਆਰਥੀਆਂ ਨੂੰ ਮੋਬਾਈਲ ਫੋਨਾਂ ਦੀ ਵੰਡ ਨੂੰ ਪ੍ਰਵਾਨਗੀ

By  Shanker Badra April 26th 2021 09:34 PM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ 'ਪੰਜਾਬ ਸਮਾਰਟ ਕੰਟੈਕਟ ਸਕੀਮ' ਤਹਿਤ ਅਕਾਦਮਿਕ ਸੈਸ਼ਨ 2021-22 ਲਈ ਬਾਰ੍ਹਵੀਂ ਕਲਾਸ ਦੇ 2.15 ਲੱਖ ਵਿਦਿਆਰਥੀਆਂ ਨੂੰ ਮੋਬਾਈਲ ਫੋਨਾਂ ਦੀ ਵੰਡ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸ਼ਾਮ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2021-22 ਲਈ ਇਸ ਸਕੀਮ ਵਾਸਤੇ ਸਕੂਲ ਸਿੱਖਿਆ ਵਿਭਾਗ ਨੂੰ 100 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ। ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਕਲਾਸ ਦੇ ਰੈਗੂਲਰ 1,75,443 ਵਿਦਿਆਰਥੀਆਂ (ਮੁੰਡੇ ਤੇ ਕੁੜੀਆਂ) ਨੂੰ ਪਹਿਲਾਂ ਹੀ ਮੋਬਾਈਲ ਫੋਨ ਦਿੱਤੇ ਜਾ ਚੁੱਕੇ ਹਨ।

ਫੋਨਾਂ ਦੀ ਖਰੀਦ ਉਦਯੋਗ ਤੇ ਵਣਜ ਵਿਭਾਗ ਰਾਹੀਂ ਪੰਜਾਬ ਇਨਫੋਟੈਕਵੱਲੋਂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਵੰਡੇ ਜਾਣ ਵਾਲੇ ਸਮਾਰਟ ਫੋਨਾਂ ਵਿੱਚ ਵੱਖ-ਵੱਖ ਸਹੂਲਤਾਂ ਹੋਣਗੀਆਂ ਜਿਵੇਂ ਕਿ ਟੱਚ ਸਕਰੀਨ, ਕੈਮਰਾ, ਪਹਿਲਾਂ ਦੀ ਲੋਡ ਕੀਤੀਆਂ ਈ-ਸੇਵਾ ਜਿਹੀਆਂ ਸਰਕਾਰੀ ਐਪਲੀਕੇਸ਼ਨਜ਼। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਲਈ ਪ੍ਰਵਾਨ ਕੀਤਾ ਈ-ਕੰਟੈਂਟ ਹੋਵੇਗਾ।

ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ

ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਡਿਜੀਟਲ ਪਹੁੰਚ ਦੇਣ ਅਤੇ ਸਿੱਖਿਆ, ਕਰੀਅਰ, ਹੁਨਰ ਵਿਕਾਸ ਤੇ ਰੋਜ਼ਗਾਰ ਦੇ ਮੌਕਿਆਂ ਸਣੇ ਸਰਕਾਰੀ ਐਪਲੀਕੇਸ਼ਨਜ਼ ਰਾਹੀਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਦੀ ਸੂਚਨਾ ਦੇਣ ਦੇ ਉਦੇਸ਼ ਨਾਲ ਇਸ ਸਕੀਮ ਦਾ ਐਲਾਨ ਕੀਤਾ ਗਿਆ ਸੀ।

-PTCNews

Related Post