ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ , ਕੱਚੇ ਮੁਲਾਜ਼ਮਾਂ ਨੂੰ ਰਾਹਤ ਦੇਣ 'ਤੇ ਹੋ ਸਕਦਾ ਹੈ ਵਿਚਾਰ

By  Shanker Badra August 16th 2021 09:17 AM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਦੀ ਅਗਵਾਈ ਹੇਠ 2 ਮਹੀਨੇ ਬਾਅਦ ਅੱਜ ਹੋਵੇਗੀ। ਸੂਤਰਾਂ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਰਾਹਤ ਦੇਣ 'ਤੇ ਵਿਚਾਰ ਹੋ ਸਕਦਾ ਹੈ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ , ਕੱਚੇ ਮੁਲਾਜ਼ਮਾਂ ਨੂੰ ਰਾਹਤ ਦੇਣ 'ਤੇ ਹੋ ਸਕਦਾ ਹੈ ਵਿਚਾਰ

ਚੋਣ ਵਾਅਦਿਆਂ 'ਚੋਂ ਕਿਸੇ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਸਹਿਮਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਵਿਚਾਰ ਹੋ ਸਕਦਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ , ਕੱਚੇ ਮੁਲਾਜ਼ਮਾਂ ਨੂੰ ਰਾਹਤ ਦੇਣ 'ਤੇ ਹੋ ਸਕਦਾ ਹੈ ਵਿਚਾਰ

ਅੱਜ ਦੀ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁਲਾਜ਼ਮਾਂ ਲਈ ਖੁਸ਼ਖਬਰੀ ਵਾਲੀ ਹੋ ਸਕਦੀ ਹੈ। ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਭਰੋਸਾ ਦਿੱਤਾ ਹੈ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ , ਕੱਚੇ ਮੁਲਾਜ਼ਮਾਂ ਨੂੰ ਰਾਹਤ ਦੇਣ 'ਤੇ ਹੋ ਸਕਦਾ ਹੈ ਵਿਚਾਰ

ਬੀਤੇ ਦਿਨੀਂ ਪਟਿਆਲਾ ਵਿਖੇ 75ਵੇਂ ਆਜ਼ਾਦੀ ਜਸ਼ਨਾਂ ਦੌਰਾਨ ਦਿੱਤੇ ਭਾਸ਼ਣ ਨੇ ਇਹ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ 10 ਤੋਂ 12 ਹਜ਼ਾਰ ਪ੍ਰਤੀ ਮਹੀਨਾ ਦਾ ਫ਼ਾਇਦਾ ਹੋਵੇਗਾ। ਬ੍ਰਹਮ ਮਹਿੰਦਰਾ ਨੇ ਮੰਨਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਕਮੀਆਂ ਸਨ, ਜਿਨ੍ਹਾਂ ਨੂੰ ਦੂਰ ਕਰਨ ਦੀਆਂ ਕੋਸ਼ਿਸ਼ਾਂ ਪਿਛਲੇ 3 ਮਹੀਨਿਆਂ ਤੋਂ ਚੱਲ ਰਹੀਆਂ ਸਨ।

-PTCNews

Related Post