ਪੰਜਾਬ ਕੈਬਨਿਟ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਦਿੱਤੀ ਪ੍ਰਵਾਨਗੀ

By  Shanker Badra March 2nd 2019 03:03 PM

ਪੰਜਾਬ ਕੈਬਨਿਟ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਦਿੱਤੀ ਪ੍ਰਵਾਨਗੀ:ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵੱਖ-ਵੱਖ ਠੇਕੇਦਾਰਾਂ ਵੱਲੋਂ ਪ੍ਰਤੀਯੋਗੀ ਟੈਂਡਰਾਂ ਰਾਹੀਂ ਘੱਟ ਤੋਂ ਘੱਟ ਦਰਾਂ ’ਤੇ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ ਤੱਕ ਅਨਾਜ ਦੀ ਢੋਆ-ਢੁਆਈ ਅਤੇ ਕਿਰਤ ਕਾਰਜਾਂ ਬਾਰੇ ‘ਦੀ ਪੰਜਾਬ ਲੇਬਰ ਐਂਡ ਕਾਰਟੇਜ ਪਾਲਿਸੀ 2019-20’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Punjab Cabinet Labor and Transportation Vendors Online Line Bid Approval ਪੰਜਾਬ ਕੈਬਨਿਟ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਦਿੱਤੀ ਪ੍ਰਵਾਨਗੀ

ਇਸ ਦਾ ਉਦੇਸ਼ ਅਨਾਜ ਦੀ ਖਰੀਦ ਵਿੱਚ ਹੋਰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਲਿਆਉਣਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਸੀਜ਼ਨ ਦੇ ਵਾਸਤੇ ਗੋਦਾਮਾਂ ਦੇ ਵਿੱਚ ਕਿਰਤ ਕਾਰਜਾਂ ਅਤੇ ਵੱਖ-ਵੱਖ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ, ਜੋ ਇਨਾਂ ਮੰਡੀਆਂ/ਖਰੀਦ ਕੇਂਦਰਾਂ ਤੋਂ ਅੱਠ ਕਿਲੋਮੀਟਰ ਤੱਕ ਸਥਿਤ ਹਨ, ਤੱਕ ਅਨਾਜ ਦੀ ਢੋਆ-ਢੁਆਈ ਲਈ ਪ੍ਰਤੀਯੋਗੀ ਆਨਲਾਈਨ ਟੈਂਡਰ ਪ੍ਰਕਿਰਿਆ ਦੇ ਰਾਹੀਂ ਆਗਿਆ ਦਿੱਤੀ ਜਾਵੇਗੀ।ਇਹ ਕਾਰਜ ਜ਼ਿਲਾ ਟੈਂਡਰ ਕਮੇਟੀ ਵੱਲੋਂ ਕੀਤਾ ਜਾਵੇਗਾ।ਇਸ ਦੇ ਸਬੰਧਤ ਡਿਪਟੀ ਕਮਿਸ਼ਨਰ ਚੇਅਰਮੈਨ ਹੋਣਗੇ ਅਤੇ ਐਫ.ਸੀ.ਆਈ. ਦੇ ਜ਼ਿਲਾ ਹੈੱਡ, ਸਾਰੀਆਂ ਸੂਬਾਈ ਖਰੀਦ ਏਜੰਸੀਆਂ ਦੇ ਜ਼ਿਲਾ ਹੈੱਡ ਅਤੇ ਫੂਡ ਸਪਲਾਈ ਦੇ ਜ਼ਿਲਾ ਕੰਟਰੋਲਰ ਇਸ ਦੇ ਮੈਂਬਰ ਹੋਣਗੇ।

Punjab Cabinet Labor and Transportation Vendors Online Line Bid Approval ਪੰਜਾਬ ਕੈਬਨਿਟ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਦਿੱਤੀ ਪ੍ਰਵਾਨਗੀ

ਇਸ ਨੀਤੀ ਦੇ ਹੇਠ ਟੈਂਡਰ ਵਿੱਤੀ ਸਾਲ 2019-20 ਦੇ ਲਈ ਮੰਗੇ ਜਾਣਗੇ ਜੋ 1-04-2019 ਤੋਂ 31-03-2020 ਤੱਕ ਵੈਧ ਹੋਣਗੇ। ਬੁਲਾਰੇ ਅਨੁਸਾਰ ਵਧੇਰੇ ਵਿੱਤੀ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਵਾਸਤੇ ਨੀਤੀ ਵਿੱਚ ਸ਼ਾਮਲ ਕੀਤੇ ਗਏ ਪਿ੍ਰਵੈਂਸ਼ਨਲ ਰਿਜ਼ਰਵ ਫਾਰਮ (ਪੀ.ਆਰ.66) ਵਿੱਚ ਸਲੈਬ ਵਾਈਜ਼ ਕਿਰਤ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ।ਇਸ ਵਿੱਚ ਇਕ ਕਿਲੋਮੀਟਰ ਤੋਂ 8 ਕਿਲੋਮੀਟਰ ਤੱਕ ਦੀ ਦੂਰੀ ਦੀਆਂ ਪ੍ਰਤੀ ਟਨ ਦਰਾਂ ਵੀ ਦਰਸਾਈਆਂ ਗਈਆਂ ਹਨ।ਪੀ.ਆਰ. 66 ਵਿੱਚ ਦਰਸਾਈਆਂ ਗਈਆਂ ਮੁਢਲੀਆਂ ਦਰਾਂ ਤੋਂ 120 ਫੀਸਦੀ ਤੋਂ ਵੱਧ ਪਿ੍ਰਮੀਅਮ ਕਿਸੇ ਵੀ ਸੂਰਤ ਵਿੱਚ ਯੋਗ ਨਹੀਂ ਹੋਵੇਗਾ।ਟੈਂਡਰ ਖੋਲਣ, ਤਕਨੀਕੀ ਬੋਲੀਆਂ ਦੇ ਮੁਲਾਂਕਣ ਅਤੇ ਵਿੱਤੀ ਬੋਲੀਆਂ ਨੂੰ ਅੰਤਮ ਰੂਪ ਦੇਣ ਦੀਆਂ ਸ਼ਕਤੀਆਂ ਇਨਾਂ ਕਮੇਟੀਆਂ ਕੋਲ ਹੋਣਗੀਆਂ।ਅਨਾਜ ਦੀ ਢੋਆ-ਢੁਆਈ ’ਤੇ ਘੱਟ ਤੋਂ ਘੱਟ ਖਰਚੇ ਨੂੰ ਯਕੀਨੀ ਬਣਾਉਣ ਦੇ ਵਾਸਤੇ ਟੈਂਡਰ ਕਲਸਟਰ ਅਨੁਸਾਰ ਮੰਗੇ ਜਾਣਗੇ ਅਤੇ ਸਮੁੱਚੀ ਪ੍ਰਕਿਰਿਆ ਪੰਜਾਬ ਸਰਕਾਰ ਦੇ ਈ-ਟੈਂਡਰ ਪੋਰਟਲ ਦੀ ਵੈਬ ਸਾਈਟ ... ’ਤੇ ਈ-ਟੈਂਡਰ ਰਾਹੀਂ ਮੁਕੰਮਲ ਕੀਤੀ ਜਾਵੇਗੀ।

Punjab Cabinet Labor and Transportation Vendors Online Line Bid Approval ਪੰਜਾਬ ਕੈਬਨਿਟ ਵੱਲੋਂ ਲੇਬਰ ਅਤੇ ਢੋਆ-ਢੁਆਈ ਦੇ ਠੇਕਿਆਂ ਲਈ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਦਿੱਤੀ ਪ੍ਰਵਾਨਗੀ

ਜ਼ਿਕਰਯੋਗ ਹੈ ਕਿ ਪਨਗ੍ਰੇਨ, ਮਾਰਕਫੈਡ, ਪੰਜਾਬ ਰਾਜ ਗੋਦਾਮ ਨਿਗਮ (ਪੀ.ਐਸ.ਡਬਲਿਊ.ਸੀ.), ਪਨਸਪ ਵਰਗੀਆਂ ਸੂਬੇ ਦੀਆਂ ਖਰੀਦ ਏਜੰਸੀਆਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ’ਤੇ ਕੇਂਦਰੀ ਅਨਾਜ ਭੰਡਾਰ ਜਾਂ ਜਨਤੱਕ ਵੰਡ ਪ੍ਰਣਾਲੀ ਵਾਸਤੇ ਹਰ ਸਾਲ ਅਨਾਜ ਦੀ ਖਰੀਦ ਕਰਦੀਆਂ ਹਨ।ਬੁਲਾਰੇ ਅਨੁਸਾਰ ਕੰਮ ਸਬੰਧੀ, ਕੰਮ ਨੂੰ ਰੱਦ ਕਰਨ, ਪੈਨਲਟੀ ਲਾਉਣ ਅਤੇ ਕਾਲੀ ਸੂਚੀ ਵਿੱਚ ਸ਼ਾਮਲ ਕਰਨ ਸਬੰਧੀ ਸਾਰੀ ਵਿਸਤਿ੍ਰਤ ਜਾਣਕਾਰੀ ਨੂੰ ਇਸ ਨੀਤੀ ਦਾ ਹਿੱਸਾ ਬਣਾਇਆ ਗਿਆ ਹੈ। ਜ਼ਿਲਾ ਟੈਂਡਰ ਕਮੇਟੀ ਨੂੰ ਦੋ ਸਾਲ ਦੇ ਸਮੇਂ ਤੱਕ ਅਪੂਰਨ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ, ਸਕਿਓਰਿਟੀ ਜ਼ਬਤ ਕਰਨ ਅਤੇ ਕੁੱਲ ਕੀਮਤ ਦੇ ਠੇਕੇ ’ਤੇ ਦੋ ਫੀਸਦੀ ਤੱਕ ਪੈਨਲਟੀ ਲਾਉਣ ਦਾ ਅਧਿਕਾਰ ਹੈ ਜੋ ਹਰੇਕ ਕੇਸ ਦੇ ਪੱਧਰ ’ਤੇ ਨਿਰਭਰ ਕਰੇਗਾ।

-PTCNews

Related Post