ਮੰਤਰੀ ਮੰਡਲ ਵੱਲੋਂ ਚਾਰ ਵਿਭਾਗਾਂ ਲਈ ਚਹੁ-ਸਾਲਾ ਰਣਨੀਤਿਕ ਕਾਰਜ ਯੋਜਨਾ ਨੂੰ ਪ੍ਰਵਾਨਗੀ

By  Jashan A July 24th 2019 07:28 PM

ਮੰਤਰੀ ਮੰਡਲ ਵੱਲੋਂ ਚਾਰ ਵਿਭਾਗਾਂ ਲਈ ਚਹੁ-ਸਾਲਾ ਰਣਨੀਤਿਕ ਕਾਰਜ ਯੋਜਨਾ ਨੂੰ ਪ੍ਰਵਾਨਗੀ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜਲ ਸਪਲਾਈ ਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਲਈ ਟਿਕਾਊ ਵਿਕਾਸ ਟੀਚਾ (ਐਸ.ਡੀ.ਜੀਜ) ਨਿਰਧਾਰਤ ਕਰਨ ਵਾਸਤੇ ਚਾਰ ਸਾਲਾ ਰਣਨੀਤਿਕ ਕਾਰਜ ਯੋਜਨਾ (4 ਐਸ.ਏ.ਪੀ)-2019 ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਕਾਰਜ ਯੋਜਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਚਾਰੀ ਗਈ। ਇਸ ਦੇ ਹੇਠ ਸਰਕਾਰੀ ਮੁਲਾਜ਼ਮਾਂ ਲਈ ਮੁੱਖ ਕਾਰਗੁਜ਼ਾਰੀ ਮਾਪਦੰਡਾਂ ਕਾਇਮ ਕੀਤੇ ਜਾਣਗੇ ਤਾਂ ਜੋ ਉਹ ਸੂਬੇ ਦੀ ਵਿਕਾਸ ਪ੍ਰਿਆ ਵਿੱਚ ਵਿਭਾਗਾਂ ਦੇ ਆਪਸੀ ਤਾਲਮੇਲ ਦੇ ਯੋਗ ਬਣਾਏਗਾ।

ਇਨਾਂ ਵਿਭਾਗ ਦੇ ਆਪਸੀ ਤਾਲਮੇਲ ਨੂੰ ਸੂਬੇ ਦੀ ਬਜਟ ਸਬੰਧੀ ਪ੍ਰਿਆ ਵਿੱਚ ਪ੍ਰਵਾਨਗੀ ਦੇਣ ਦਾ ਵੀ ਫੈਸਲਾ ਕੀਤਾ ਗਿਆ।ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁੱਖ ਮਾਪਦੰਡ ਸੰਯੁਕਤ ਰਾਸ਼ਟਰ ਦੇ 2030 ਦੇ ਵਿਕਾਸ ਏਜੰਡੇ ਦੀ ਲੀਹ ’ਤੇ ਹੋਣਗੇ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦੀ ਮੌਤ 'ਤੇ ਦੁੱਖ ਪ੍ਰਗਟ

ਇਸ ਵਿੱਚ 17 ਟਿਕਾਊ ਵਿਕਾਸ ਟੀਚੇ (ਐਸ.ਡੀ.ਜੀਜ਼) ਹਨ ਜੋ ਸਮਾਜਿਕ, ਆਰਥਿਕ ਅਤੇ ਵਾਤਾਵਰਣ ਪਸਾਰ ਨੂੰ ਵਿਆਪਕ ਤੌਰ ’ਤੇ ਆਪਣੇ ਘੇਰੇ ਹੇਠ ਲਿਆਉਦੇ ਹਨ।ਟੀਚਿਆਂ ਦੇ ਆਧਾਰ ’ਤੇ ਵਿਭਾਗਾਂ ਦੀ ਕਾਰਗੁਜ਼ਾਰੀ ਮਲਾਜ਼ਮਾਂ ਦੀ ਸਲਾਨਾ ਕਾਰਗੁਜ਼ਾਰੀ ਅਪ੍ਰੇਜ਼ਲ ਰਿਪੋਰਟਾਂ ਵਿੱਚ ਦਰਜ ਕੀਤੀ ਜਾਵੇਗੀ।

ਟਿਕਾਊ ਵਿਕਾਸ ਉਦੇਸ਼ਾਂ ਅਤੇ ਟੀਚਿਆਂ ਦੀ ਨਕਸ਼ਾਬੰਦੀ ਪ੍ਰਬੰਧਕੀ ਵਿਭਾਗਾਂ ਨਾਲ ਕੀਤੀ ਗਈ ਹੈ। ਹਰੇਕ ਐਸ.ਡੀ.ਜੀ ਨੂੰ ਇੱਕ ਨੋਡਲ ਵਿਭਾਗ ਸੌਂਪਿਆ ਗਿਆ ਹੈ ਕਿਉਂਕਿ ਇਹ ਟੀਚੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਸੂਬੇ ਨੇ ਭਾਰਤ ਸਰਕਾਰ ਦੇ ਪ੍ਰਵਾਨਿਤ ਰਾਸ਼ਟਰੀ ਸੂਚਕ ਢਾਂਚੇ ਨੂੰ ਅਪਣਾਇਆ ਹੈ।

ਗੌਰਤਲਬ ਹੈ ਕਿ ਸੰਯੁਕਤ ਰਾਸ਼ਟਰ ਦੇ ਐਸ.ਡੀ.ਜੀਜ਼ ਦੀ ਪ੍ਰਗਤੀ ਦੀ ਢੁਕਵੀਂ ਯੋਜਨਾ, ਲਾਗੂ ਕਰਨ ਤੇ ਨਿਗਰਾਨੀ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿੱਤ ਮੰਤਰੀ ਦੀ ਅਗਵਾਈ ਵਿੱਚ ਟਾਸਕ ਫੋਰਸ ਦਾ ਗਠਨ ਕੀਤਾ ਹੋਇਆ ਹੈ ਅਤੇ ਮੁੱਖ ਸਕੱਤਰ ਦੀ ਪ੍ਰਵਾਨਗੀ ਹੇਠ ਸੰਚਾਲਨ ਕਮੇਟੀ ਨਿਯੁਕਤ ਕੀਤੀ ਗਈ ਹੋਈ ਹੈ।

-PTC News

Related Post