ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਮਤਾ ਪਾਸ

By  Shanker Badra July 2nd 2018 04:09 PM -- Updated: July 2nd 2018 04:21 PM

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਮਤਾ ਪਾਸ:ਅੱਜ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ,ਜਿਸ ਦੇ ਵਿੱਚ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ।ਇਸ ਮੀਟਿੰਗ 'ਚ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਗਿਆ ਹੈ।Punjab Cabinet meeting Drug Smugglers hang till death Resolution passedਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਪੰਜਾਬ ਅੰਦਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ।ਜਿਸ ਕਾਰਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਕੈਬਨਿਟ ਮੀਟਿੰਗ ਬੁਲਾਈ ਗਈ ਸੀ।ਇਸ ਬੈਠਕ ਦੌਰਾਨ ਪੰਜਾਬ 'ਚ ਵਧ ਰਹੇ ਨਸ਼ਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।Punjab Cabinet meeting Drug Smugglers hang till death Resolution passedਕੈਬਨਿਟ ਮੀਟਿੰਗ ਵਿੱਚ ਇਹ ਸਹਿਮਤੀ ਬਣੀ ਹੈ ਕਿ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਸਬੰਧੀ ਕਾਨੂੰਨ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਮਨਜ਼ੂਰੀ ਲਈ ਭੇਜਿਆ ਜਾਵੇਗਾ।Punjab Cabinet meeting Drug Smugglers hang till death Resolution passedਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਹਰ ਵਿਅਕਤੀ ਵਿਰੁੱਧ ਸਖ਼ਤੀ ਵਰਤੀ ਜਾਵੇਗੀ।ਬਾਜਵਾ ਨੇ ਕਿਹਾ ਕਿ ਬੇਸ਼ੱਕ ਅਫ਼ਸਰ ਹੋਵੇ ਜਾਂ ਸਮੱਗਲਰ ਕੋਈ ਵੀ ਬਖਸਿਆ ਨਹੀਂ ਜਾਵੇਗਾ,ਸਾਰਿਆਂ ਉੱਪਰ ਵੱਡੀ ਕਾਰਵਾਈ ਹੋਵੇਗੀ।ਉਨ੍ਹਾਂ ਕਿਹਾ ਕਿ ਜਿਹੜੇ ਵੀ ਅਫ਼ਸਰ ਵੀ ਸ਼ਾਮਿਲ ਹੋਣਗੇ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇਗਾ।ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਨੂੰ ਸਿਆਸੀ ਸਰਪ੍ਰਸਤੀ ਨਹੀਂ ਦਿੱਤੀ ਗਈ ਹੈ।

-PTCNews

Related Post