ਪੰਜਾਬ ਮੰਤਰੀ ਮੰਡਲ ਦੀ ਬੈਠਕ ਮੁੜ ਹੋਈ ਮੁਲਤਵੀ, ਹੁਣ ਇਸ ਦਿਨ ਹੋਵੇਗੀ ਮੀਟਿੰਗ

By  Jashan A January 30th 2020 10:49 AM -- Updated: January 30th 2020 11:02 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਣ ਵਾਲੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਤੀਜੀ ਵਾਰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ ਸ਼ੁੱਕਰਵਾਰ ਨੂੰ ਹੋਵੇਗੀ।

ਤੁਹਾਨੂੰ ਪਹਿਲਾਂ ਮੀਟਿੰਗ 28 ਜਨਵਰੀ ਨੂੰ ਸੱਦੀ ਗਈ ਸੀ, ਪਰ ਕੁਝ ਕਾਰਨਾਂ ਕਾਰਨ ਮੀਟਿੰਗ 29 ਜਨਵਰੀ ਨੂੰ ਰੱਖੀ ਗਈ ਤੇ 29 ਜਨਵਰੀ ਨੂੰ ਵੀ ਮੀਟਿੰਗ ਮੁਲਤਵੀ ਕਰ ਦਿੱਤੀ।

ਹੋਰ ਪੜ੍ਹੋ:ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ

ਜਿਸ ਦੌਰਾਨ ਅੱਜ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਹੋਣੀ ਸੀ ਤੇ ਅੱਜ ਮੁੜ ਤੋਂ ਮੀਟਿੰਗ ਮੁਲਤਵੀ ਹੋਣ ਕਾਰਨ ਇਹ ਮੀਟਿੰਗ ਸ਼ੁੱਕਰਵਾਰ ਹੋਵੇਗੀ।

Punjab Cabinet Meetingਇਸ ਮੀਟਿੰਗ ਵਿੱਚ ਬਜਟ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਅਤੇ ਕਈ ਹੋਰ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਬਜਟ ਸੈਸ਼ਨ 20 ਫਰਵਰੀ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜੋ ਕਿ 28 ਫਰਵਰੀ ਤੱਕ ਚੱਲਣ ਦੀ ਉਮੀਦ ਹੈ।

-PTC News

Related Post