ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਸੱਦਣ ਦਾ ਫੈਸਲਾ

By  Jashan A July 24th 2019 05:44 PM

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਸੱਦਣ ਦਾ ਫੈਸਲਾ,ਚੰਡੀਗੜ: ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।

ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਫਰਵਰੀ-ਮਾਰਚ ਦੇ ਪੈਨਸ਼ਨ ਬਕਾਏ ਦੇ ਨਿਪਟਾਰੇ ਲਈ 224.70 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

-PTC News

Related Post