ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ

By  Jashan A June 6th 2019 03:54 PM -- Updated: June 6th 2019 03:55 PM

ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ,ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਅਧਾਰਿਤ ਹੈ।

ਹੋਰ ਪੜ੍ਹੋ:ਪੰਜਾਬ ਸਰਕਾਰ ਆਦਰਸ਼ ਤੇ ਮਾਡਲ ਸਕੂਲਾਂ ਸਮੇਤ ਐਸ.ਐਸ.ਏ ਤੇ ਰਮਸਾ ਹੇਠ ਭਰਤੀ ਹੋਏ 8886 ਅਧਿਆਪਕਾਂ ਦੀਆਂ ਸੇਵਾਵਾਂ ਕਰੇਗੀ ਨਿਯਮਤ

ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।

ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।

-PTC News

Related Post