ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ ਕੱਲ੍ਹ, ਲਾਕਡਾਊਨ ਤੋਂ ਬਾਅਦ ਦੇ ਹਾਲਾਤ ਬਾਰੇ ਚਰਚਾ ਦੀ ਸੰਭਾਵਨਾ

By  Shanker Badra May 26th 2020 05:12 PM

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ ਕੱਲ੍ਹ, ਲਾਕਡਾਊਨ ਤੋਂ ਬਾਅਦ ਦੇ ਹਾਲਾਤ ਬਾਰੇ ਚਰਚਾ ਦੀ ਸੰਭਾਵਨਾ: ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 27 ਮਈ ਯਾਨੀ ਕੱਲ੍ਹ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਦੁਪਹਿਰ 3 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ 31 ਮਈ ਨੂੰ ਲਾਕਡਾਊਨ ਖੁੱਲ੍ਹਣ ਤੋਂ ਬਾਅਦ ਦੇ ਹਾਲਾਤ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਕੋਰੋਨਾ ਮਹਾਂਮਾਰੀ ਦੌਰਾਨ ਪਹਿਲੀ ਵਾਰ ਮੰਤਰੀ ਮੰਡਲ ਦੀ ਮੀਟਿੰਗ ਵੀਡੀਓ ਕਾਨਫਰੰਸ ਦੀ ਥਾਂ ਸਿੱਧੇ ਰੁਬਰੂ ਹੁੰਦਿਆਂ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਹੀ ਮੁੱਖ ਸਕੱਤਰ ਵਿਰੁੱਧ ਬਗਾਵਤੀ ਸੁਰਾਂ ਚੁੱਕਣ ਵਾਲੇ ਮੰਤਰੀਆਂ ਮਨਪ੍ਰੀਤ ਬਾਦਲ ਤੇ ਚਰਨਜੀਤ ਚੰਨੀ ਨੂੰ ਲੰਚ ‘ਤੇ ਬੁਲਾ ਕੇ ਸ਼ਾਂਤ ਕਰਨ ਦਾ ਹੀਲਾ ਕੀਤਾ ਸੀ।

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਫੇਸਬੁੱਕ 'ਤੇ ਇਸ ਦੀ ਇਕ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ ਇਸ ਐਪ ਰਾਹੀਂ ਕੋਵਿਡ-19 ਪ੍ਰਤੀ ਰੋਜ਼ਾਨਾ ਤਾਜ਼ਾ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ਅਤੇ ਲੋਕ ਸੂਬੇ ਦੇ ਅੰਦਰ-ਅੰਦਰ ਸਫਰ ਕਰਨ ਲਈ ਈ-ਪਾਸ ਵੀ ਅਪਲਾਈ ਕਰ ਸਕਦੇ ਹਨ।

-PTCNews

Related Post