ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

By  Shanker Badra October 14th 2020 10:37 AM

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ:ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਜਾ ਰਹੀ ਹੈ।ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਕਿਸਾਨਾਂ ਦੇ ਅਲਟੀਮੇਟਮ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਅੱਜ ਕੋਈ ਫੈਸਲਾ ਹੋ ਸਕਦਾ ਹੈ।

Punjab Cabinet meeting will be held this afternoon through video conferencing ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਇਕ ਪ੍ਰੋਗਾਮ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਗੱਲ ਨੂੰ ਤਸਦੀਕ ਕੀਤਾ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਵਿਧਾਨ ਸਭਾ ਸੈਸ਼ਨ ਸੱਦਣ ਬਾਰੇ ਵਿਚਾਰ ਹੋਵੇਗਾ ,ਜਦਕਿ ਮੰਗਲਵਾਰ ਨੂੰ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਇਜਲਾਸ ਸੱਦਣ ਦੀ ਮੰਗ ਦੁਹਰਾਈ ਸੀ।

 Punjab Cabinet meeting will be held this afternoon through video conferencing ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

ਜ਼ਿਕਰਯੋਗ ਹੈ ਕਿ ਕੇਂਦਰੀ ਕਨੂੰਨਾਂ ਨੂੰ ਲੈ ਕੇ ਕਿਸਾਨਾ ਦਾ ਇਕ ਵਫ਼ਦ ਅੱਜ ਕੇਂਦਰ ਸਰਕਾਰ ਨੂੰ ਵੀ ਮਿਲਣ ਜਾ ਰਿਹਾ ਹੈ। ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿਚ ਲੋਕ ਡਾਊਨ ਤੋਂ ਬਾਅਦ ਪੰਜਾਬ ਵਿਚ ਵਿੱਦਿਅਕ ਅਦਾਰਿਆਂ ਨੂੰ ਵਧੇਰੇ ਖੋਲ੍ਹਣ ਬਾਰੇ ਵੀ ਚਰਚਾ ਹੋ ਸਕਦੀ ਹੈ।

 Punjab Cabinet meeting will be held this afternoon through video conferencing ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ

ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਕਬੂਲ ਕਰ ਲਿਆ ਹੈ, ਜਿਸ ਦੇ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਕੇਂਦਰ ਨਾਲ ਮੁਲਾਕਾਤ ਕਰੇਗੀ।

-PTCNews

educare

Related Post