ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ

By  Riya Bawa November 8th 2021 03:34 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਬਾਰੇ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਦੱਸ ਦੇਈਏ ਕਿ ਹਾਲ ਵੀ ਵਿਚ ਹੁਣ ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ ਬੁਲਾਈ ਗਈ ਹੈ।

ਇਹ ਮੀਟਿੰਗ ਭਲਕੇ 9 ਨਵੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦਰਅਸਲ ਅਜੇ ਲੰਘੇ ਕੱਲ੍ਹ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਇਆ ਗਿਆ ਸੀ।

ਦੱਸਣਯੋਗ ਹੈ ਕਿ ਬੀਤੇ ਦਿਨੀ ਕਈ ਅਹਿਮ ਮੁੱਦਿਆਂ ਨੂੰ ਲੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਚੱਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨਿੱਤ ਵੱਡੇ ਫੈਸਲੇ ਲਏ ਰਹੇ ਹਨ।

Punjab Congress crisis: CM Charanjit Singh Channi asks 'head of family' Sidhu to talk, resolve issues

-PTC News

Related Post