ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ

By  Shanker Badra August 15th 2019 10:34 AM

ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ:ਰੋਪੜ : 73ਵੇਂ ਆਜ਼ਾਦੀ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ ਹੈ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਰਜ਼ੀਆ ਸੁਲਤਾਨਾ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪਰੇਡ ਤੋਂ ਸਲਾਮੀ ਲਈ ਹੈ।

Punjab cabinet minister Razia Sultana hoisted National flag at Ropar ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ

ਇਸ ਮੌਕੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਦੇਸ਼ ਵਾਸੀਆ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਮੁੱਖ ਯੋਗਦਾਨ ਰਿਹਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਦੱਸਿਆ ਕਿ ਪੰਜਾਬ ਨੂੰ ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਤਰੱਕੀ ਦੀ ਰਾਹ 'ਤੇ ਪਾਇਆ ਜਾ ਰਿਹਾ ਹੈ।

Punjab cabinet minister Razia Sultana hoisted National flag at Ropar ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਰੋਪੜ ਵਿਖੇ ਲਹਿਰਾਇਆ ਕੌਮੀ ਝੰਡਾ

ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਦਿਵਸ ਸਮਾਗਮ ਵੀ ਸਰਕਾਰ ਵੱਲੋਂ ਮਨਾਏ ਜਾਣ ਦੀ ਗੱਲ ਆਖੀ। ਇਸ ਮੌਕੇ 'ਤੇ ਉਨ੍ਹਾਂ ਜਰੂਰਤਮੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾ ਵੰਡੀਆਂ ਤੇ ਦੇਸ਼ ਦੀ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਗੁਲਾਟੀਆ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਹਨ।

-PTCNews

Related Post