ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra July 15th 2020 11:27 AM

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਕੋਰੋਨਾ ਨੇ ਹੁਣ ਪੰਜਾਬ ਦੇ ਮੰਤਰੀ ਮੰਡਲ ਵਿੱਚ ਦਸਤਕ ਦਿੱਤੀ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਬਾਜਵਾ ਨੇ ਬੀਤੇ ਦਿਨੀਂ ਆਪਣੇ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ, ਆਈ.ਏ.ਐਸ.ਅਧਿਕਾਰੀ ਵਿਪੁਲ ਉੱਜਵਲ ਨਾਲ ਇਕ ਘੰਟੇ ਤੋਂ ਵੀ ਵੱਧ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿਚ ਹੋਰ ਵੀ ਕਈ ਅਧਿਕਾਰੀ ਹਾਜ਼ਰ ਸਨ। ਵਿਪੁਲ ਉੱਜਵਲ ਅਤੇ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੋਪੜ ਵੀ ਪਾਜ਼ਿਟਿਵ ਆਏ ਸਨ।

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾਰਿਪੋਰਟ ਆਈ ਪਾਜ਼ੀਟਿਵ

ਦੱਸ ਦੇਈਏ ਕਿ ਉਕਤ ਮੀਟਿੰਗ ਤੋਂ ਦੂਜੇ ਹੀ ਦਿਨ ਵਿਪੁਲ ਉੱਜਵਲ ਦੀ ਰਿਪੋਰਟ ਪਾਜ਼ਿਟਿਵ ਆਉਣ ਮਗਰੋਂ  ਬਾਜਵਾ ਨੇ ਆਪਣਾ ਕੋਵਿਡ ਟੈਸਟ ਕਰਵਾਇਆ ਸੀ ਪਰ ਉਸ ਵੇਲੇ ਰਿਪੋਰਟ ਨੈਗੇਟਿਵ ਆਈ ਸੀ। ਇਸ ਮਗਰੋਂ ਬਾਜਵਾ ਦੀ ਸਿਹਤ ਢਿੱਲੀ ਰਹਿਣ ਲੱਗੀ ਸੀ। ਜਿਸ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਸੀ, ਜਿਸ ’ਤੇ ਦੁਬਾਰਾ ਸੈਂਪਲ ਦਿੱਤਾ ਗਿਆ ,ਜਿਸ ਦੀ ਰਿਪੋਰਟ ਮੰਗਲਵਾਰ ਸ਼ਾਮ ਨੂੰ ਪਾਜ਼ਿਟਿਵ ਆ ਗਈ ਹੈ।

ਜ਼ਿਕਰਯੋਗ ਹੈ ਕਿ ਫੋਰਟਿਸ ਹਸਪਤਾਲ 'ਚ ਦਾਖਲ ਤ੍ਰਿਪਤ ਬਾਜਵਾ ਦੇ ਓ.ਐਸ.ਡੀ ਗੁਰਦਰਸ਼ਨ ਸਿੰਘ ਬਾਹੀਆ ਅਨੁਸਾਰ ਬਾਜਵਾ ਨੂੰ ਕੋਈ ਹੋਰ ਬਿਮਾਰੀ ਨਹੀਂ ਹੈ, ਇਸ ਲਈ ਉਨ੍ਹਾਂ ਦੇ ਜਲਦ ਪੂਰੀ ਤਰ੍ਹਾਂ ਠੀਕ ਹੋਣ ਦੀਆਂ ਸੰਭਾਵਨਾਵਾਂ ਕਾਫੀ ਹਨ। ਉਨ੍ਹਾਂ ਦੱਸਿਆ ਕਿ ਬਾਜਵਾ ਦੀ ਸਿਹਤ ਪ੍ਰਤੀ ਬਾਕੀ ਦੀਆਂ ਰਿਪੋਰਟਾਂ ਬਿਲਕੁਲ ਠੀਕ ਹਨ।

-PTCNews

Related Post