ਪੰਜਾਬ ਕੈਬਨਿਟ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

By  Shanker Badra June 2nd 2021 06:37 PM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ

ਪੰਜਾਬ ਕੈਬਨਿਟ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।

ਪੰਜਾਬ ਕੈਬਨਿਟ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ।

ਪੰਜਾਬ ਕੈਬਨਿਟ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

-PTCNews

Related Post