ਪੰਜਾਬ ਸਰਕਾਰ ਨੇ ਭਰਤੀ ਪ੍ਰਕਿਰਿਆ ‘ਤੇ ਤੇਜ਼ੀ ਲਿਆਉਣ ਲਈ ਲਿਆ ਵੱਡਾ ਫੈਸਲਾ

By  Jagroop Kaur June 18th 2021 10:34 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।

Punjab Cabinet takes major decision

Read More : ਅੱਠਵੀਂ ਤੇ ਦਸਵੀਂ ਬੋਰਡ ਦੇ ਨਤੀਜਿਆਂ ਤੋਂ ਨਾ ਖੁਸ਼ ਵਿਦਿਆਰਥੀ ਦੋਬਾਰਾ…

ਇਸ ਕਦਮ ਕਦਮ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਏਜੰਸੀਆਂ ਵਿਚ ਪੜਾਅਵਾਰ ਅਤੇ ਸਮਾਂ-ਬੱਧ ਢੰਗ ਨਾਲ ਖਾਲੀ ਅਸਾਮੀਆਂ ਭਰਨ ਸਬੰਧੀ ਸਰਕਾਰ ਦੀ ਸੂਬਾ ਰੋਜ਼ਗਾਰ ਯੋਜਨਾ 2020-22 ਵਿਚ ਤੇਜ਼ੀ ਆਏਗੀ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਨਿਯਮਾਂ ਦੀ ਤਰਜ਼ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਕਰਾਫਟਜ਼ ਇੰਸਟ੍ਰਕਟਰਾਂ ਦੇ ਸਰਵਿਸ ਰੂਲਜ਼ ਵਿਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।Punjab Cabinet takes major decision

Read More : ਕੇਂਦਰੀ ਖੇਤੀ ਮੰਤਰੀ ਦਾ ਵੱਡਾ ਬਿਆਨ, ਕਿਸੇ ਵੀ ਸਮੇਂ ਕਿਸਾਨਾਂ ਨਾਲ…

ਮੰਤਰੀ ਮੰਡਲ ਨੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕੇਡਰ) ਗਰੁੱਪ-ਸੀ ਸਰਵਿਸ ਰੂਲਜ਼ ਅਤੇ ਪੰਜਾਬ ਸਟੇਟ ਐਲੀਮੈਂਟਰੀ ਐਜੂਕੇਸਨ (ਟੀਚਿੰਗ ਕੇਡਰ) ਗਰੁੱਪ-ਸੀ ਸੇਵਾ ਨਿਯਮ, 2018 ਵਿੱਚ ਸੋਧ ਕਰਨ ਅਤੇ ਆਰਟ ਐਂਡ ਕਰਾਫਟ ਟੀਚਰ ਅਤੇ ਈ.ਟੀ.ਟੀ ਅਧਿਆਪਕ ਦੇ ਅਹੁਦੇ ਲਈ ਯੋਗਤਾ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ।Punjab Cabinet takes major decision

ਸਿੱਟੇ ਵਜੋਂ ਜਿਨ੍ਹਾਂ ਉਮੀਦਵਾਰਾਂ ਨੇ ਘੱਟੋ-ਘੱਟ 55 ਫੀਸਦੀ ਨੰਬਰਾਂ ਨਾਲ ਗ੍ਰੈਜੂਏਸ਼ਨ ਪਾਸ ਕੀਤੀ ਹੈ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ, ਬੋਰਡ ਜਾਂ ਸੰਸਥਾ ਤੋਂ ਬੀ.ਐਡ. ਦੀ ਡਿਗਰੀ ਅਤੇ ਆਰਟ ਐਂਡ ਕਰਾਫਟ ਵਿੱਚ ਦੋ ਸਾਲਾਂ ਦਾ ਡਿਪਲੋਮਾ ਹੈ, ਉਨ੍ਹਾਂ ਨੂੰ ਵੀ ਹੁਣ ਆਰਟ ਐਂਡ ਕਰਾਫਟ ਅਧਿਆਪਕ ਦੇ ਅਹੁਦੇ ਲਈ ਯੋਗ ਮੰਨਿਆ ਗਿਆ ਹੈ।

ਇਸ ਦੇ ਨਾਲ ਹੀ ਜਿਨ੍ਹਾਂ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੇ ਘੱਟੋ-ਘੱਟ 55 ਫੀਸਦੀ ਅੰਕਾਂ ਅਤੇ ਐਸ.ਸੀ./ਐਸ.ਟੀ./ਓ.ਬੀ.ਸੀ./ਬੀ.ਸੀ. ਅਤੇ ਪੀ.ਐੱਚ. ਸ਼੍ਰੇਣੀ ਦੇ ਮਾਮਲੇ ਵਿੱਚ 50 ਫੀਸਦੀ ਅੰਕ ਨਾਲ ਗ੍ਰੈਜੂਏਸ਼ਨ ਕੀਤੀ ਹੈ ਅਤੇ ਦੋ ਸਾਲ ਦਾ ਟੀਚਰ ਟ੍ਰੇਨਿੰਗ ਕੋਰਸ ਜਾਂ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਐਲੀਮੈਂਟਰੀ ਸਿੱਖਿਆ ਵਿਚ ਦੋ ਸਾਲ ਦਾ ਡਿਪਲੋਮਾ ਕੀਤਾ ਹੈ, ਉਹ ਈ.ਟੀ.ਟੀ. ਅਧਿਆਪਕਾਂ ਦੇ ਅਹੁਦੇ ਲਈ ਯੋਗ ਹਨ।

ਮੰਤਰੀ ਮੰਡਲ ਨੇ ਨਵੀਆਂ ਤੈਅ ਕੀਤੀਆਂ ਗਈਆਂ ਜੂਨੀਅਰ ਡਰਾਫਟਸਮੈਨ ਦੀਆਂ ਅਸਾਮੀਆਂ ਨੂੰ ਸਿੱਧੀ ਨਿਯੁਕਤੀ ਜ਼ਰੀਏ ਭਰਨ ਲਈ ਲੋਕ ਨਿਰਮਾਣ ਵਿਭਾਗ ਪੰਜਾਬ (ਪਬਲਿਕ ਹੈਲਥ ਬ੍ਰਾਂਚ) ਡਰਾਫਟਸਮੈਨ ਐਂਡ ਟਰੇਸਰਜ਼ (ਕਲਾਸ -3) ਸਰਵਿਸ ਰੂਲਜ਼, 1988 (ਪਹਿਲੀ ਸੋਧ -2021) ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਨ੍ਹਾਂ ਅਸਾਮੀਆਂ ਲਈ ਯੋਗਤਾ ਵਿੱਚ ਉਮੀਦਵਾਰ ਨੇ ਦਸਵੀਂ ਪਾਸ ਕੀਤੀ ਹੋਵੇ ਅਤੇ ਉਮੀਦਵਾਰ ਕੋਲ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ, ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਨਿਰਦੇਸ਼ਾਂ ਅਨੁਸਾਰ ਉਦਯੋਗਿਕ ਸਿਖਲਾਈ ਇੰਸਟੀਚਿਊਟ ਤੋਂ ਡਰਾਫਟਸਮੈਨ (ਸਿਵਲ) ਵਿੱਚ ਦੋ ਸਾਲਾਂ ਦਾ ਨੈਸ਼ਨਲ ਟਰੇਡ ਸਰਟੀਫਿਕੇਟ ਹੋਵੇ ਜਾਂ ਯੂ.ਜੀ.ਸੀ./ਏ.ਆਈ.ਸੀ.ਟੀ.ਈ./ਐਮ.ਐਚ.ਆਰ.ਡੀ. ਦੁਆਰਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਵਿਚ ਤਿੰਨ ਸਾਲਾਂ ਦਾ ਡਿਪਲੋਮਾ ਜਾਂ ਇਸ ਤੋਂ ਉੱਪਰਲੀ ਯੋਗਤਾ ਪ੍ਰਾਪਤ ਕੀਤੀ ਹੋਵੇ।

Related Post